ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦਿੱਲੀ ਦੌਰੇ ‘ਤੇ ਹਨ। ਉਨ੍ਹਾਂ ਨੇ ਸ਼ਨੀਵਾਰ ਨੂੰ ਨੀਤੀ ਆਯੋਗ ਦੀ ਮੀਟਿੰਗ ‘ਚ ਸ਼ਾਮਲ ਹੋਣ ਤੋਂ ਬਾਅਦ ਸੋਮਵਾਰ ਨੂੰ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਦਿੱਲੀ ਦੇ ਹਿਮਾਚਲ ਸਦਨ ਵਿੱਚ ਹੋਈ। 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਹਿਮਾਚਲ ਪ੍ਰਦੇਸ਼ ‘ਚ ਕਾਂਗਰਸ ਦੀ ਜਿੱਤ ਦੇ ਫਾਰਮੂਲੇ ਬਾਰੇ ਨਵਜੋਤ ਸਿੰਘ ਸਿੱਧੂ ਨਾਲ ਗੱਲਬਾਤ ਕੀਤੀ। ਹੁਣ ਕਾਂਗਰਸ ਦੀ ਕੋਸ਼ਿਸ਼ ਹੈ ਕਿ ਹਿਮਾਚਲ ਪ੍ਰਦੇਸ਼ ਵਰਗਾ ਪ੍ਰਦਰਸ਼ਨ ਪੰਜਾਬ ਵਿੱਚ ਵੀ ਹੋਵੇ ਅਤੇ ਹਿਮਾਚਲ ਵੀ ਲੋਕ ਸਭਾ ਚੋਣਾਂ ਵਿੱਚ ਵਿਧਾਨ ਸਭਾ ਚੋਣਾਂ ਦਾ ਪ੍ਰਦਰਸ਼ਨ ਦੁੱਗਣਾ ਕਰ ਸਕੇ।
ਇਸ ਤੋਂ ਇਲਾਵਾ ਹਾਲ ਹੀ ‘ਚ ਹਿਮਾਚਲ ਪ੍ਰਦੇਸ਼ ਸਰਕਾਰ ਨੇ ਸੂਬੇ ‘ਚ ਚੱਲ ਰਹੇ ਪਣ-ਬਿਜਲੀ ਪ੍ਰਾਜੈਕਟਾਂ ‘ਤੇ ਵੀ ਸੈੱਸ ਲਗਾਇਆ ਹੈ। ਇਸ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੋਵੇਂ ਹੀ ਹਿਮਾਚਲ ਪ੍ਰਦੇਸ਼ ਤੋਂ ਨਾਰਾਜ਼ ਹਨ। ਕੇਂਦਰ ਸਰਕਾਰ ਨੇ ਹਿਮਾਚਲ ਪ੍ਰਦੇਸ਼ ਅਤੇ ਹੋਰ ਸੂਬਿਆਂ ਨੂੰ ਵੀ ਇਸ ਸਬੰਧੀ ਅਜਿਹਾ ਸੈੱਸ ਨਾਂ ਲਗਾਉਣ ਦੇ ਨਿਰਦੇਸ਼ ਦਿੱਤੇ ਸਨ। ਅਜਿਹੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਪੰਜਾਬ ਦੀ ਸਥਿਤੀ ਨੂੰ ਸਮਝਾਉਣ ਲਈ ਨਵਜੋਤ ਸਿੰਘ ਸਿੱਧੂ ਦਾ ਸਹਿਯੋਗ ਮੰਗਿਆ ਹੈ। ਦੋਵੇਂ ਆਗੂ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਸਾਂਝੇ ਵਿਕਾਸ ਲਈ ਮਿਲ ਕੇ ਕੰਮ ਕਰਨ ਦੀ ਗੱਲ ਕਰ ਰਹੇ ਹਨ।
A common man rises to the pinnacle of glory……… sheer dint of commitment, hard work and honesty
Shared my greetings on his grand success !! @SukhuSukhvinder pic.twitter.com/rJxRTMiAwD
— Navjot Singh Sidhu (@sherryontopp) May 29, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.