ਚੰਬਾ: ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਮਨੋਹਰ ਕਤਲ ਕਾਂਡ ਨੇ ਪੂਰੇ ਸੂਬੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਮਨੋਹਰ ਨੂੰ ਇਨਸਾਫ਼ ਦਵਾਉਣ ਲਈ ਸੂਬੇ ਭਰ ਵਿੱਚ ਮੰਗ ਕੀਤੀ ਜਾ ਰਹੀ ਹੈ। ਇਸ ਦੇ ਲਈ ਚੰਬਾ ਦੇ ਨਾਲ-ਨਾਲ ਸੂਬੇ ਭਰ ਵਿੱਚ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ। ਇਸ ਸਭ ਦੇ ਵਿਚਾਲੇ ਭਾਜਪਾ ਨੇ ਮ੍ਰਿਤਕ ਮਨੋਹਰ ਦੇ ਪਰਿਵਾਰ ਦੀ ਮਦਦ ਲਈ 5 ਲੱਖ ਰੁਪਏ ਦੀ ਵਿੱਤੀ ਮਦਦ ਦਾ ਐਲਾਨ ਕੀਤਾ ਹੈ। ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਚੰਬਾ ਵਿੱਚ ਪ੍ਰਦਰਸ਼ਨ ਦੌਰਾਨ ਕਿਹਾ ਕਿ ਇਸ ਰਕਮ ਨਾਲ ਮਨੋਹਰ ਦੇ ਪਰਿਵਾਰ ਦਾ ਗੁਜ਼ਾਰਾ ਚੱਲੇਗਾ।
आज प्रदेश भाजपा अध्यक्ष डॉ @rajeevbindal जी और नेता प्रतिपक्ष @jairamthakurbjp जी ने जिला चंबा में हुई मनोहर की नृशंस हत्या से क्षुब्ध परिवारजनों से मिलने जाते समय मनोहर को न्याय दिलाने के लिए दृढ़ संकल्पित समाज के साथ संवाद किया।#JusticeForManohar pic.twitter.com/59cy9C9W24
— BJP Himachal Pradesh (@BJP4Himachal) June 16, 2023
ਜੈਰਾਮ ਠਾਕੁਰ ਲੋਕਾਂ ਦੇ ਇੱਕ ਸਮੂਹ ਨੂੰ ਉਸ ਵੇਲੇ ਸੰਬੋਧਨ ਕਰ ਰਹੇ ਸਨ ਜਦੋਂ ਉਨ੍ਹਾਂ ਨੂੰ ਮ੍ਰਿਤਕ ਮਨੋਹਰ ਦੇ ਘਰ ਜਾਣ ਤੋਂ ਰੋਕਿਆ ਗਿਆ। ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਤਾਅਨਾ ਮਾਰਦੇ ਹੋਏ ਕਿਹਾ ਕਿ ਪੀੜਤ ਪਰਿਵਾਰ ਨੂੰ ਮਿਲਣ ਲਈ ਕੋਈ ਵੀ ਨੁਮਾਇੰਦਾ ਨਹੀਂ ਪਹੁੰਚਿਆ। ਜੈਰਾਮ ਠਾਕੁਰ ਨੇ ਮਨੋਹਰ ਕਤਲ ਕਾਂਡ ਨੂੰ ਦਿਲ ਦਹਿਲਾ ਦੇਣ ਵਾਲੀ ਘਟਨਾ ਦੱਸਿਆ। ਮ੍ਰਿਤਕ ਮਨੋਹਰ ਨੂੰ ਇਨਸਾਫ ਦਿਵਾਉਣ ਲਈ ਹਿਮਾਚਲ ਭਾਜਪਾ ਵੱਲੋਂ ਅੱਜ ਸੂਬੇ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ ਮਨੋਹਰ ਨੂੰ ਇਨਸਾਫ਼ ਦਿਵਾਉਣ ਲਈ ਅਤੇ ਗੁੰਡਾਗਰਦੀ ਦਾ ਵਿਰੋਧ ਦਰਜ ਕਰਵਾਉਣ ਲਈ ਕੀਤਾ ਜਾਵੇਗਾ। ਇਸ ਤੋਂ ਬਾਅਦ ਹਿਮਾਚਲ ਭਾਜਪਾ ਦੇ ਵਰਕਰ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਰਾਹੀਂ ਰਾਜਪਾਲ ਨੂੰ ਮੰਗ ਪੱਤਰ ਵੀ ਸੌਂਪਣਗੇ।
हिमाचल की असंवेदनशील कांग्रेस सरकार ने नेता प्रतिपक्ष @jairamthakurbjp जी और प्रदेश भाजपा अध्यक्ष डॉ @rajeevbindal जी सहित भाजपा विधायकों को मृतक मनोहर के परिवार से मिलने की अनुमति नहीं दी। #चंबा_जघन्य_हत्याकांड #JusticeForManohar pic.twitter.com/1wCisdFFHj
— BJP Himachal Pradesh (@BJP4Himachal) June 16, 2023
ਲੋਕ ਸਭਾ ਮੈਂਬਰ ਸੁਰੇਸ਼ ਕਸ਼ਯਪ ਨੇ ਕਿਹਾ ਹੈ ਕਿ ਭਾਜਪਾ ਇਸ ਮਾਮਲੇ ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਵੀ ਚੁੱਕਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮਨੋਹਰ ਲਾਲ ਅਨੁਸੂਚਿਤ ਜਾਤੀ ਨਾਲ ਸਬੰਧਤ ਸਨ। ਮਨੋਹਰ ਲਾਲ ਦਾ ਕਾਤਲਾਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਉਨ੍ਹਾਂ ਨੇ ਮ੍ਰਿਤਕ ਮਨੋਹਰ ਦੇ ਪਰਿਵਾਰ ਨੂੰ ਇਨਸਾਫ ਦਵਾਉਣ ਦੀ ਮੰਗ ਚੁੱਕੀ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.