ਨਿਊਜ਼ ਡੈਸਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਅਤੇ ਮਿਸਰ ਦੇ ਦੌਰੇ ਤੋਂ ਬਾਅਦ ਭਾਰਤ ਪਹੁੰਚ ਗਏ ਹਨ। ਭਾਰਤ ਪਹੁੰਚਣ ‘ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅਤੇ ਕਈ ਕੇਂਦਰੀ ਮੰਤਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡਨ ਨੇ ਭਾਰਤ ਅਤੇ ਅਮਰੀਕਾ ਦੀ ਦੋਸਤੀ ਨੂੰ ਲੈ ਕੇ ਕਾਫੀ ਕੁਝ ਕਿਹਾ ਹੈ। ਉਨ੍ਹਾਂ ਨੇ ਆਪਣੇ ਟਵੀਟ ‘ਚ ਭਾਰਤ ਅਤੇ ਅਮਰੀਕਾ ਦੀ ਦੋਸਤੀ ਨੂੰ ਦੁਨੀਆ ‘ਚ ਸਭ ਤੋਂ ਮਹੱਤਵਪੂਰਨ ਦੱਸਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਵੀ ਅਮਰੀਕੀ ਰਾਸ਼ਟਰਪਤੀ ਦੇ ਟਵੀਟ ‘ਤੇ ਸਹਿਮਤੀ ਜਤਾਈ ਹੈ।
ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨੇ ਕਿਹਾ ਕਿ ਅਮਰੀਕਾ ਅਤੇ ਭਾਰਤ ਦੀ ਦੋਸਤੀ ਦੁਨੀਆ ਦੀ ਸਭ ਤੋਂ ਮਹੱਤਵਪੂਰਨ ਦੋਸਤੀ ਹੈ। ਇਹ ਪਹਿਲਾਂ ਨਾਲੋਂ ਵਧੇਰੇ ਮਜ਼ਬੂਤ, ਨਜ਼ਦੀਕੀ ਅਤੇ ਵਧੇਰੇ ਗਤੀਸ਼ੀਲ ਹੈ। ਆਪਣੇ ਟਵੀਟ ‘ਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਆਪਣੇ ਰਾਜ ਦੌਰੇ ਦੌਰਾਨ ਬਿਤਾਏ ਪਲਾਂ ਦੀ ਵੀਡੀਓ ਵੀ ਸ਼ੇਅਰ ਕੀਤੀ ਹੈ। ਪੀਐਮ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਦੇ ਟਵੀਟ ਨੂੰ ਰੀਟਵੀਟ ਕਰਕੇ ਜਵਾਬ ਦਿੱਤਾ ਹੈ। ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਦੇ ਟਵੀਟ ‘ਤੇ ਕਿਹਾ ਕਿ ਮੈਂ ਤੁਹਾਡੇ ਨਾਲ ਪੂਰੀ ਤਰ੍ਹਾਂ ਸਹਿਮਤ ਹਾਂ। ਸਾਡੇ ਦੇਸ਼ਾਂ ਦੀ ਦੋਸਤੀ ਵਿਸ਼ਵ ਭਲਾਈ ਲਈ ਇੱਕ ਤਾਕਤ ਹੈ। ਇਹ ਗ੍ਰਹਿ ਨੂੰ ਬਿਹਤਰ ਅਤੇ ਵਧੇਰੇ ਟਿਕਾਊ ਬਣਾਵੇਗਾ। ਆਪਣੀ ਹਾਲੀਆ ਫੇਰੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਸਾਡਾ ਰਿਸ਼ਤਾ ਹੋਰ ਵੀ ਮਜ਼ਬੂਤ ਹੋਵੇਗਾ।
The friendship between the United States and India is among the most consequential in the world. And it's stronger, closer, and more dynamic than ever. pic.twitter.com/6B8iLCos3f
— President Biden (@POTUS) June 25, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.