ਸ਼ਿਮਲਾ: ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਦੀ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਜ਼ਮੀਨ ਖਿਸਕਣ ਅਤੇ ਹੜ੍ਹਾਂ ਕਾਰਨ ਸੈਂਕੜੇ ਘਰ ਅਤੇ ਇਮਾਰਤਾਂ ਤਬਾਹ ਹੋ ਗਈਆਂ। ਉੱਥੇ ਹੀ ਬਿਆਸ ਦਰਿਆ ਹਾਲੇ ਵੀ ਤੇਜ਼ੀ ਨਾਲ ਵਗ ਰਿਹਾ ਹੈ। ਜ਼ਮੀਨ ਖਿਸਕਣ, ਸੜਕ ਢਹਿਣ ਅਤੇ ਮੀਂਹ ਨਾਲ ਸਬੰਧਤ ਕਈ ਘਟਨਾਵਾਂ ਵਿੱਚ 108 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 3 ਹਜ਼ਾਰ ਕਰੋੜ ਤੋਂ ਜ਼ਿਆਦਾ ਦੇ ਨੁਕਸਾਨ ਦਾ ਅੰਦਾਜ਼ਾ ਲਗਾਇਆ ਗਿਆ ਹੈ। ਸੁਖਵਿੰਦਰ ਸਿੰਘ ਸੁੱਖੂ ਦੀ ਅਗਵਾਈ ਵਾਲੀ ਸੁੱਖੂ ਸਰਕਾਰ ਨੇ ਇਸ ਨੂੰ ਸੂਬੇ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਸੰਕਟ ਮੰਨਦਿਆਂ ਲੋਕਾਂ ਨੂੰ ਆਰਥਿਕ ਰਾਹਤ ਦੇਣ ਦਾ ਐਲਾਨ ਕੀਤਾ ਹੈ। ਸੂਬੁ ਵਿੱਚ ਇੱਕ ਆਫ਼ਤ ਫੰਡ ਦਾ ਗਠਨ ਕੀਤਾ ਗਿਆ ਹੈ।
ਸ਼ੁੱਕਰਵਾਰ ਨੂੰ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਮਾਨਸੂਨ ਦੀ ਤਬਾਹੀ ਦੌਰਾਨ ਭਾਰੀ ਨੁਕਸਾਨ ਝੱਲਣ ਵਾਲੇ ਲੋਕਾਂ ਦੀ ਸਹਾਇਤਾ ਕਰਨ ਲਈ ਫੰਡ ਰੇਜ਼ਰ ਸਥਾਪਤ ਕੀਤਾ। ਹਿਮਾਚਲ ਦੇ ਮੁੱਖ ਮੰਤਰੀ ਨੇ ਟਵਿੱਟਰ ‘ਤੇ ਮਦਦ ਲਈ ਖੁੱਲ੍ਹੇ ਦਿਲ ਨਾਲ ਦਾਨ ਕਰਨ ਦੀ ਅਪੀਲ ਕੀਤੀ।
ਸੀਐਮ ਸੁੱਖੂ ਨੇ ਲਿਖਿਆ, “ਜੋ ਲੋਕ ਮਦਦ ਕਰਨਾ ਚਾਹੁੰਦੇ ਹਨ, ਉਹ ਨਕਦ, ਚੈੱਕ, ਡਿਮਾਂਡ ਡਰਾਫਟ ਜਾਂ ਨੈੱਟ ਬੈਂਕਿੰਗ ਰਾਹੀਂ ਅਜਿਹਾ ਕਰ ਸਕਦੇ ਹਨ। ਖਾਤਾ ਨੰ. 40610107381 (IFSC ਕੋਡ HPSC0000406), HP ਰਾਜ ਸਹਿਕਾਰੀ ਬੈਂਕ, HDFC ਬੈਂਕ ਖਾਤਾ ਨੰਬਰ 99990015041948 (IFSC ਕੋਡ HDFC0004116) ‘ਚ ਜਮ੍ਹਾ ਕਰਵਾ ਸਕਦੇ ਹਨ।
#DisasterReliefFund#DonateGenerously pic.twitter.com/EI5Q9C6IFn
— Sukhvinder Singh Sukhu (@SukhuSukhvinder) July 14, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.