ਬਟਾਲਾ : ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਅੱਜ ਸਵੇਰੇ ਤੜਕੇ ਮੁਕਾਬਲਾ ਹੋਣ ਦੀ ਖ਼ਬਰ ਹੈ। ਇਹ ਐਨਕਾਊਂਟਰ ਪੰਜਾਬ ਪੁਲਿਸ ਦੇ ਜਿਲ੍ਹੇ ਬਟਾਲਾ ਵਿੱਚ ਹੋਇਆ ਹੈ। ਬਟਾਲਾ ਵਿੱਚ ਹੈਰੀ ਚੱਠਾ ਗੈਂਗ ਦੇ 6 ਗੈਂਗਸਟਰ ਲੁਕੇ ਹੋਏ ਸਨ ਜਿਹਨਾਂ ਦੀ ਜਾਣਕਾਰੀ ਪੰਜਾਬ ਪੁਲਿਸ ਨੂੰ ਮਿਲੀ ਸੀ।
ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਇਹਨਾਂ ਨੂੰ ਬਟਾਲਾ ਵਿੱਚ ਘੇਰਾ ਪਾ ਲਿਆ। ਇਸ ਤੋਂ ਬਾਅਦ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਸ਼ੁਰੂ ਹੋ ਗਈ। ਇਸ ਦੌਰਾਨ ਇੱਕ ਗੈਂਗਸਟਰ ਦੇ ਪੈਰ ‘ਤੇ ਗੋਲੀ ਲੱਗ ਲਈ ਜਿਸ ਕਾਰਨ ਉਹ ਜ਼ਖਮੀ ਹੋ ਗਿਆ ਅਤੇ ਬਾਕੀ ਗੈਂਗਸਟਰਾਂ ਨੇ ਵੀ ਹਥਿਆਰਾਂ ਡੇਗ ਦਿੱਤੇ। ਪੁਲਿਸ ਨੇ ਇਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਪਹਿਲਾਂ ਹੀ ਹੈਰੀ ਚੱਠਾ ਦੇ ਗੈਂਗ ‘ਤੇ ਨਜ਼ਰ ਰੱਖ ਰਹੀ ਸੀ। ਇਸ ਦੌਰਾਨ ਉਸ ਨੂੰ ਗੁਪਤ ਸੂਚਨਾ ਮਿਲੀ। ਪੁਲਿਸ ਨੇ ਸੂਚਨਾ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਦੋਂ ਪੁਲਿਸ ਮੁਲਜ਼ਮਾਂ ਤੱਕ ਪਹੁੰਚੀ ਤਾਂ ਗੈਂਗਸਟਰਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਸਵੈ-ਰੱਖਿਆ ਲਈ ਗੋਲੀਬਾਰੀ ਕਰਨੀ ਪਈ। ਇਸ ਦੌਰਾਨ ਗੋਲੀ ਮੁਲਜ਼ਮ ਦੀ ਲੱਤ ਵਿੱਚ ਲੱਗੀ।
ਪੁਲਿਸ ਨੇ ਹੈਰੀ ਚੱਠਾ ਗੈਂਗ ਨੂੰ ਹਥਿਆਰ ਅਤੇ ਪੈਸੇ ਮੁਹੱਈਆ ਕਰਵਾਉਣ ਵਾਲੇ ਗਿਰੋਹ ਦੇ 6 ਹੋਰ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਹੈ। ਹੈਰੀ ਚੱਠਾ ਵਿਦੇਸ਼ ‘ਚ ਬੈਠ ਕੇ ਇਸ ਗਿਰੋਹ ਨੂੰ ਫਿਰੌਤੀ ਦੇ ਆਰਡਰ ਦਿੰਦਾ ਸੀ। ਮੁਲਜ਼ਮਾਂ ਖ਼ਿਲਾਫ਼ ਥਾਣਾ ਬਟਾਲਾ ਵਿੱਚ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਜ਼ਖ਼ਮੀ ਮੁਲਜ਼ਮ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।