ਜਲੰਧਰ: ਜਲੰਧਰ ਤੋਂ ਬਹੁਤ ਹੀ ਦਰਦਨਾਕ ਖਬਰ ਸਾਹਮਣਟ ਆ ਰਹੀ ਹੈ ਇੱਥੇ ਇਕ ਘਰ ਵਿੱਚ ਸਿਲੰਡਰ ਫਟਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ, ਜਦ ਕਿ ਦੋ ਹੋਰ ਸਿਵਲ ਹਸਪਤਾਲ ‘ਚ ਜ਼ੇਰੇ ਇਲਾਜ ਹਨ। ਜਾਣਕਾਰੀ ਮੁਤਾਬਕ ਪਿਓ-ਪੁੱਤ ਦੀ ਝੁਲਸਣ ਕਾਰਨ ਮੌਤ ਹੋ ਗਈ। ਜਦਕਿ ਤੀਜੇ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਥਾਣਾ-2 ਦੀ ਪੁਲਿਸ ਸਮੇਤ ਫੋਰੈਂਸਿਕ ਟੀਮ ਜਾਂਚ ਲਈ ਮੌਕੇ ‘ਤੇ ਪਹੁੰਚ ਗਈ ਹੈ।
ਫਾਇਰ ਬ੍ਰਿਗੇਡ ਅਧਿਕਾਰੀ ਏਡੀਐਫਓ ਜਸਵੰਤ ਸਿੰਘ ਨੇ ਦਸਿਆ ਕਿ ਉਨ੍ਹਾਂ ਨੂੰ ਕਰੀਬ 12:15 ਵਜੇ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਉਕਤ ਥਾਂ ’ਤੇ ਅੱਗ ਲੱਗੀ ਹੈ। ਜਿਸ ਤੋਂ ਤੁਰੰਤ ਬਾਅਦ ਉਹ ਅਪਣੀ ਟੀਮ ਨਾਲ ਮੌਕੇ ‘ਤੇ ਪਹੁੰਚ ਗਏ। ਫਾਇਰ ਬ੍ਰਿਗੇਡ ਦਫਤਰ ਤੋਂ ਕਰੀਬ 2 ਗੱਡੀਆਂ ਨੂੰ ਰਵਾਨਾ ਕੀਤਾ ਗਿਆ। ਆਸ-ਪਾਸ ਦੇ ਲੋਕਾਂ ਅਨੁਸਾਰ ਘਰ ਦੇ ਅੰਦਰ ਜਿੰਮ ਦਾ ਸਾਮਾਨ ਪੈਕ ਕੀਤਾ ਹੋਇਆ ਸੀ। ਜਿਸ ਕਾਰਨ ਕਾਫੀ ਸਾਮਾਨ ਸੜ ਕੇ ਸੁਆਹ ਹੋ ਗਿਆ। ਮ੍ਰਿਤਕਾਂ ਦੀ ਪਛਾਣ ਪੁੱਤਰ ਜਸ਼ਨ ਸਿੰਘ (17) ਅਤੇ ਪਿਤਾ ਹਰਪਾਲ ਸਿੰਘ (45) ਵਜੋਂ ਹੋਈ ਹੈ, ਜਿਨ੍ਹਾਂ ਦੀਆਂ ਲਾਸ਼ਾਂ ਨੂੰ ਪੁਲਿਸ ਨੇ ਪੋਸਟਮਾਰਟਮ ਲਈ ਭੇਜ ਦਿਤਾ ਹੈ।
ਜਸਵੰਤ ਸਿੰਘ ਨੇ ਦਸਿਆ ਕਿ ਮੌਕੇ ‘ਤੇ ਪਹੁੰਚਦਿਆਂ ਹੀ ਬਚਾਅ ਕਾਰਜ ਸ਼ੁਰੂ ਕਰ ਦਿਤਾ ਗਿਆ। ਇਮਾਰਤ ਦੇ ਅੰਦਰ ਪਲਾਸਟਿਕ ਦੇ ਡੰਬਲ ਬਣਾਉਣ ਦਾ ਕੰਮ ਚੱਲ ਰਿਹਾ ਸੀ ਜਿਥੇ ਅੱਗ ਲੱਗੀ। ਘਟਨਾ ਦੇ ਸਮੇਂ ਕਰੀਬ 3 ਲੋਕ ਅੰਦਰ ਸਨ। ਸਾਰਿਆਂ ਨੂੰ ਤੁਰੰਤ ਇਮਾਰਤ ਤੋਂ ਬਾਹਰ ਕੱਢਿਆ ਗਿਆ ਅਤੇ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਫਿਲਹਾਲ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਘਟਨਾ ਪਿੱਛੇ ਕੀ ਕਾਰਨ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।