ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੁੱਤੇ ਦੇ ਵੱਢਣ ਦਾ ਸ਼ਿਕਾਰ ਹੋਣ ਵਾਲਿਆਂ ਲਈ ਅਹਿਮ ਫੈਸਲਾ ਸੁਣਾਇਆ ਹੈ। ਹਾਈਕੋਰਟ ‘ਚ ਜਸਟਿਸ ਵਿਨੋਦ ਐਸ ਭਾਰਦਵਾਜ ਦੀ ਬੈਂਚ ਨੇ ਕਿਹਾ ਨੇ ਕਿਹਾ ਕਿ ਕੁੱਤੇ ਦੇ ਕੱਟਣ ਨਾਲ ਸਬੰਧਤ ਮਾਮਲਿਆਂ ਵਿੱਚ ਪੀੜਤ ਨੂੰ ਦੰਦ ਦੇ ਇੱਕ ਨਿਸ਼ਾਨ ਦਾ ਘੱਟੋ-ਘੱਟ 10,000 ਰੁਪਏ ਮੁਆਵਜ਼ਾ ਦਿੱਤਾ ਜਾਵੇ।
ਇਸ ਤੋਂ ਇਲਾਵਾ ਜੇਕਰ ਕੁੱਤੇ ਦੇ ਵੱਢਣ ਨਾਲ ਚਮੜੀ ਤੋਂ ਮਾਸ ਨਿਕਲ ਜਾਂਦਾ ਹੈ, ਤਾਂ ਮੁਆਵਜ਼ਾ ਘੱਟੋ-ਘੱਟ 20,000 ਰੁਪਏ ਪ੍ਰਤੀ 0.2 ਸੈਂਟੀਮੀਟਰ ਜ਼ਖ਼ਮ ਹੋਵੇਗਾ। ਹਾਈਕੋਰਟ ਨੇ 193 ਪਟੀਸ਼ਨਾਂ ਦੀ ਸੁਣਵਾਈ ਕਰਦਿਆਂ ਇਹ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੂੰ ਅਜਿਹੇ ਮੁਆਵਜ਼ੇ ਨੂੰ ਨਿਰਧਾਰਤ ਕਰਨ ਲਈ ਆਦੇਸ਼ ਦੇ ਦਿੱਤੇ ਹਨ ਤੇ ਇਸੇ ਸਬੰਧ ‘ਚ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਪ੍ਰਧਾਨਗੀ ਵਾਲੀਆਂ ਕਮੇਟੀਆਂ ਸਥਾਪਤ ਕਰਨ ਨੂੰ ਵੀ ਲਾਜ਼ਮੀ ਕਰ ਦਿੱਤਾ ਹੈ।
ਸੂਬਾ ਮੁੱਖ ਤੌਰ ‘ਤੇ ਮੁਆਵਜ਼ੇ ਦੇ ਭੁਗਤਾਨ ਲਈ ਜ਼ਿੰਮੇਵਾਰ ਹੋਵੇਗਾ, ਮੁਆਵਜ਼ਾ ਭਾਵੇਂ ਨਿੱਜੀ ਵਿਅਕਤੀ ਤੋਂ ਲੈਣਾ ਹੋਵੇ ਜਾਂ ਸਬੰਧਿਤ ਡਿਫਾਲਟਿੰਗ ਏਜੰਸੀਆਂ ਤੋਂ ਸੂਬੇ ਦੀ ਜਿੰਮੇਵਾਰ ਹੋਵੇਗੀ ਕਿ ਪੀੜਤ ਨੂੰ ਮੁਆਵਜ਼ਾ ਹਰ ਹਾਲ ‘ਚ ਮਿਲੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।