ਨਿਊਜ਼ ਡੈਸਕ: ਜਬਲਪੁਰ ਤੋਂ ਇਕ ਸਿੱਖ ਦੀ ਕੁੱਟਮਾਰ ਦੀ ਵੀਡੀਓ ਵਾਇਰਲ ਹੋ ਰਹੀ ਹੈ।ਜਿਸ ਤੋਂ ਬਾਅਦ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਦਸਤਾਰ ਅਤੇ ਕੇਸਾਂ ਦੇ ਅਪਮਾਨ ਨਾਲ ਕੁੱਟਮਾਰ ਦੀ ਅਜਿਹੀ ਘਟਨਾ ਅਤਿ ਮੰਦਭਾਗੀ ਅਤੇ ਸਖ਼ਤ ਨਿੰਦਣਯੋਗ ਹੈ। SGPC ਪ੍ਰਧਾਨ ਨੇ ਐਮਪੀ ਪੁਲਿਸ ਵਿਭਾਗ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ ।
SGPC President Harjinder Singh Dhami has taken notice of a viral video from Jabalpur, in which, a Sikh is seen being assaulted by some men. He said that such an incident of assault with insult to Sikh turban and Kes (unshorn hair) is highly unfortunate and strongly condemnable.… https://t.co/HAVPR9P1D5
— Shiromani Gurdwara Parbandhak Committee (@SGPCAmritsar) November 18, 2023
ਇਹ ਘਟਨਾ ਜਬਲਪੁਰ ਦੇ ਮਦਨ ਮਹਿਲ ਇਲਾਕੇ ਦੇ ਪ੍ਰੇਮ ਨਗਰ ਦੇ ਗੁਰਦੁਆਰਾ ਸਾਹਿਬ ਨੇੜੇ ਵਾਪਰੀ ਹੈ। ਜਿਥੇ ਸਥਾਨਿਕ ਨਗਰ ਨਿਗਮ ਦੇ ਸਾਬਕਾ ਕੌਂਸਲਰ ਅਤੇ ਕਾਂਗਰਸੀ ਸਿੱਖ ਆਗੂ ਨਰਿੰਦਰ ਸਿੰਘ ਪਾਂਡੇ ਦੀ ਉਨ੍ਹਾਂ ਦੇ ਹੀ ਇਲਾਕੇ ਦੇ ਕੁਝ ਗੁੰਡਿਆਂ ਨੇ ਬੇਰਹਿਮੀ ਨਾਲ ਕੁੱਟਮਾਰ ਕੀਤੀ। ਨਰਿੰਦਰ ਸਿੰਘ ਨੇ ਗੋਰਖਪੁਰ ਥਾਣੇ ‘ਚ ਉਸ ‘ਤੇ ਹੋਏ ਹਮਲੇ ਦੀ ਸ਼ਿਕਾਇਤ ਦਿੱਤੀ ਹੈ। ਉਧਰ, ਪੁਲਿਸ ਦਾ ਕਹਿਣਾ ਹੈ ਕਿ ਇਹ ਉਨ੍ਹਾਂ ਦਾ ਆਪਸੀ ਝਗੜਾ ਹੈ ਅਤੇ ਦੋਵਾਂ ਪਾਸਿਆਂ ਤੋਂ ਰਿਪੋਰਟਾਂ ਆਈਆਂ ਹਨ ਪਰ ਜੋ ਵੀਡਿਓ ਸਾਹਮਣੇ ਆਈ ਹੈ, ਉਨ੍ਹਾਂ ਵਿੱਚ ਕਾਂਗਰਸੀ ਸਿੱਖ ਆਗੂ ਦੀ ਕੁੱਟਮਾਰ ਹੁੰਦੀ ਦਿਖਾਈ ਦੇ ਰਹੀ ਹੈ। ਕਾਂਗਰਸੀ ਆਗੂ ਦਾ ਕਹਿਣਾ ਹੈ ਕਿ ਪੁਲਿਸ ਗੁੰਡਾਗਰਦੀ ਨੂੰ ਰੋਕਣ ਦੀ ਬਜਾਏ ਉਨ੍ਹਾਂ ਖ਼ਿਲਾਫ਼ ਸ਼ਿਕਾਇਤਾਂ ਦਰਜ ਕਰ ਰਹੀ ਹੈ।
ਨਰਿੰਦਰ ਸਿੰਘ ਨੇ ਦਸਿਆ ਕਿ ਉਸ ਦੇ ਘਰ ਅੱਗੇ ਇਕ ਜਿਮ ਖੁੱਲਿਆ ਹੈ। ਜਿੱਥੇ ਹਰ ਰੋਜ਼ ਸ਼ਰਾਬ ਪਾਰਟੀ ਹੁੰਦੀ ਹੈ ਤੇ ਸ਼ਰਾਬ ਪੀਣ ਤੋਂ ਬਾਅਦ ਹਰ ਰੋਜ਼ ਸੜਕ ‘ਤੇ ਹੰਗਾਮਾ ਹੁੰਦਾ ਹੈ। ਇਸ ਹੰਗਾਮੇ ਕਰ ਕੇ ਮੁਹੱਲੇ ਦੇ ਲੋਕ ਪਰੇਸ਼ਾਨ ਹਨ ਤੇ ਮੁਹੱਲੇ ਦਾ ਵਾਤਾਵਰਣ ਖ਼ਰਾਬ ਹੁੰਦਾ ਹੈ। ਉਹਨਾਂ ਨੇ ਕਿਹਾ ਕਿ ਔਰਤਾਂ ਵੀ ਸੜਕ ‘ਤੇ ਨਹੀਂ ਨਿਕਲ ਸਕਦੀਆਂ।
ਨਰਿੰਦਰ ਸਿੰਘ ਨੇ ਜਿੰਮ ਬੰਦ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੀਤੀ ਸ਼ਿਕਾਇਤ, ਥਾਣੇ ਵਿਚ ਵੀ ਸ਼ਿਕਾਇਤ ਕੀਤੀ ਗਈ। ਲੋਕਲ ਗੁਰਦੁਆਰਾ ਕਮੇਟੀ ਵਿਚ ਵੀ ਇਹ ਗੱਲ ਉਠਾਈ ਗਈ ਕਿ ਇਹ ਲੋਕ ਸਿੱਖ ਹੋਣ ਦੇ ਬਾਵਜੂਦ ਸ਼ਰਾਬ ਪੀ ਕੇ ਹੰਗਾਮਾ ਕਰ ਰਹੇ ਹਨ। ਪਰ ਇਸ ਤੋਂ ਬਾਅਦ ਵੀ ਜਦੋਂ ਨਰਿੰਦਰ ਸਿੰਘ ਦੀ ਸ਼ਿਕਾਇਤ ‘ਤੇ ਕੋਈ ਕਾਰਵਾਈ ਨਹੀਂ ਹੋਈ ਤਾਂ ਉਨ੍ਹਾਂ ਨੇ ਜਿੰਮ ਮਾਲਕ ਦੀ ਸ਼ਿਕਾਇਤ ਮੁੱਖ ਮੰਤਰੀ ਦੇ ਹੈਲਪਲਾਈਨ ਨੰਬਰ ‘ਤੇ ਕੀਤੀ। ਜਿਸ ਤੋਂ ਬਾਅਦ ਨਾਰਾਜ਼ ਲੋਕਾਂ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.