ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਵਿਖੇ ਪਿਛਲੇ ਦਿਨੀਂ ਨਿਹੰਗ ਸਿੰਘ ਜਥੇਬੰਦੀਆਂ ਦੀ ਆਪਸੀ ਟਕਰਾਅ ਦੀ ਵਾਪਰੀ ਘਟਨਾ ਬਹੁਤ ਹੀ ਮੰਦਭਾਗੀ ਹੈ। ਇਸ ਟਕਰਾਅ ਨਾਲ ਗੁਰਦੁਆਰਾ ਸਾਹਿਬ ਜੀ ਦੀ ਮਾਣ ਮਰਿਆਦਾ ਨੂੰ ਵੀ ਢਾਹ ਲੱਗੀ ਹੈ, ਜੋ ਕੇ ਬਿਲਕੁਲ ਉਚਿਤ ਨਹੀਂ।
ਗੁਰਦੁਆਰਾ ਸਾਹਿਬ ਜੀ ਦੀ ਮਾਣ ਮਰਿਆਦਾ ਨਾਲ ਸੰਸਾਰ ਭਰ ਵਿੱਚ ਵਸਦੇ ਸਮੂਹ ਸਿੱਖਾਂ ਦੀਆਂ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ। ਸਿੰਘ ਸਾਹਿਬ ਨੇ ਇਸ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਇਸ ਮਸਲੇ ਦੀ ਮੁਕੰਮਲ ਘੋਖ ਪੜਤਾਲ ਕਰਕੇ ਰਿਪੋਰਟ ਇਕ ਹਫਤੇ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੀ ਜਾਵੇ।
ਕਪੂਰਥਲਾ ਦੇ ਸੁਲਤਾਨਪੁਰ ਲੋਧੀ ‘ਚ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ‘ਤੇ ਕਬਜ਼ੇ ਨੂੰ ਲੈ ਕੇ ਵੀਰਵਾਰ ਸਵੇਰੇ ਪੁਲਿਸ ਅਤੇ ਨਿਹੰਗਾਂ ਵਿਚਾਲੇ ਗੋਲੀਬਾਰੀ ਹੋਈ। ਜਿਸ ‘ਚ ਪੰਜਾਬ ਪੁਲਿਸ ਦਾ ਇੱਕ ਹੋਮਗਾਰਡ ਜਸਪਾਲ ਸਿੰਘ ਦੀ ਮੌਤ ਹੋ ਗਈ ਸੀ। ਹਲਾਂਕਿ ਇਹ ਮਾਮਲਾ ਉਸ ਸਮੇਂ ਪੁਲਿਸ ਨੇ ਹਲ ਕਰ ਦਿੱਤਾ ਸੀ ਤੇ ਨਿਹੰਗ ਸਿੰਘਾ ਨੇ ਗੁਰਦੁਆਰਾ ਤੋਂ ਕਬਜ਼ਾ ਛੱਡ ਦਿੱਤਾ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।