ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ

Global Team
2 Min Read

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਦਾ ਸੈਸ਼ਨ ਖ਼ਤਮ ਹੋ ਗਿਆ ਹੈ, ਅੱਜ ਆਖਰੀ ਦਿਨ ਸਰਕਾਰ 4 ਬਿੱਲ ਪਾਸ ਕਰਨ ‘ਚ ਕਾਮਯਾਬ ਰਹੀ, ਪਰ ਵਿਰੋਧੀਆਂ ਨੇ ਕਾਨੂੰਨ ਵਿਵਸਥਾਂ ‘ਤੇ ਸਰਕਾਰ ਨੂੰ ਘੇਰਨ ਦੀ ਕੋਈ ਕਸਰ ਨਹੀਂ ਛੱਡੀ। ਸੈਸ਼ਨ ‘ਚ ਲਾਰੈਂਸ ਬਿਸ਼ਨੋਈ ਦੀ ਇੰਟਰਵੀਊ ਦਾ ਮੁੱਦਾ ਵੀ ਚੁੱਕਿਆ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਗੰਭੀਰ ਹੈ ਅਤੇ ਨਸ਼ਿਆਂ ‘ਤੇ ਵੀ ਵਿਸਥਾਰ ਨਾਲ ਚਰਚਾ ਹੋਣੀ ਚਾਹੀਦੀ ਹੈ। ਇਜਲਾਸ ਸਿਰਫ਼ ਦੋ ਦਿਨ ਲਈ ਸੱਦਣਾ ਠੀਕ ਨਹੀਂ ਹੈ। ਅਜਿਹੀ ਸਥਿਤੀ ਵਿੱਚ ਪੰਜਾਬ ਦੇ ਮੁੱਦੇ ਸਹੀ ਢੰਗ ਨਾਲ ਨਹੀਂ ਉਠਾਏ ਜਾ ਸਕਦੇ।

ਇਸ ਤੋਂ ਬਾਅਦ ਉਹ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਦਨ ਤੋਂ ਵਾਕਆਊਟ ਕਰ ਗਏ। ਇਸ ਦੌਰਾਨ ਸਦਨ ਵਿੱਚ ਤਿੰਨ ਮਨੀ ਬਿੱਲਾਂ ਸਮੇਤ ਕੁੱਲ ਚਾਰ ਬਿੱਲ ਪਾਸ ਕੀਤੇ ਗਏ। ਇਨ੍ਹਾਂ ਵਿੱਚ ਜਾਇਦਾਦ ਦਾ ਤਬਾਦਲਾ ਬਿੱਲ 2023, ਰਜਿਸਟ੍ਰੇਸ਼ਨ ਬਿੱਲ 2023, ਭਾਰਤੀ ਸਟੈਂਪ ਬਿੱਲ 2023 ਅਤੇ ਪੰਜਾਬ ਕੈਨਾਲ ਐਂਡ ਡਰੇਨੇਜ ਬਿੱਲ 2023 ਸ਼ਾਮਲ ਹਨ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment