ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੜ੍ਹਾਈ ‘ਚ ਹੁਸ਼ਿਆਰ ਤੇ ਸਿੱਖਣ ਲਈ ਚਾਹਵਾਨ ਬੱਚਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਇੱਕ ਸਕੀਮ ਲੈ ਕੇ ਆ ਰਹੀ ਹੈ, ਜਿਸ ਤਹਿਤ ਪੜ੍ਹਾਈ ‘ਚ ਹੁਸ਼ਿਆਰ ਤੇ ਸਿੱਖਣ ਲਈ ਚਾਹਵਾਨ “ਸੁਪਰ 5000” ਬੱਚੇ ਚੁਣੇ ਜਾਣਗੇ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਇਕ ਪੋਸਟ ਸਾਂਝੀ ਕਰਦੇ ਹੋਇਆ ਲਿਖਿਆ ਹੈ-ਪੜ੍ਹਾਈ ‘ਚ ਹੁਸ਼ਿਆਰ ਤੇ ਸਿੱਖਣ ਲਈ ਚਾਹਵਾਨ ਬੱਚਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਵੀਂ ਉਡਾਣ “ਸੁਪਰ 5000”.
ਟਵੀਟ ਵਿਚ ਲਿਖਿਆ ਹੈ- ‘ਪੰਜਾਬ ‘ਚ ਪਹਿਲੀ ਵਾਰ ਸਰਕਾਰੀ ਸਕੂਲਾਂ ਵਿੱਚੋਂ ਚੁਣੇ ਜਾਣਗੇ “ਸੁਪਰ 5000” ਬੱਚੇ, ਪੰਜਾਬ ਦੇ 2000 ਸੀਨੀਅਰ ਸੈਕੰਡਰੀ ਸਕੂਲਾਂ ਵਿੱਚੋਂ ਕੀਤੀ ਜਾਵੇਗੀ EXTRA ORDINARY ਬੱਚਿਆਂ ਦੀ ਚੋਣ, EXTRA ਕੋਚਿੰਗ, EXTRA ਕਲਾਸਾਂ, ਮੋਟੀਵੇਸ਼ਨ ਬਿਲਡਿੰਗ ਨਾਲ ਉਨ੍ਹਾਂ ਦੀ ਕਾਬਲੀਅਤ ਨੂੰ ਹੋਰ ਨਿਖਾਰਾਂਗੇ, ਇਹਨਾਂ ਬੱਚਿਆਂ ਨੂੰ JEE, NEET, 3 ਹੋਰ ਇਮਤਿਹਾਨਾਂ ਦੀ ਤਿਆਰੀ ਕਰਵਾਵਾਂਗੇ।’’
ਪੜ੍ਹਾਈ 'ਚ ਹੁਸ਼ਿਆਰ ਤੇ ਸਿੱਖਣ ਲਈ ਚਾਹਵਾਨ ਬੱਚਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਵੀਂ ਉਡਾਣ "ਸੁਪਰ 5000"#SikhyaKranti #GovernmentSchools #Students #punjabeducationrevolution #CMBhagwantMann #HarjotSinghBains pic.twitter.com/de6D7zxBOd
— Harjot Singh Bains (@harjotbains) December 5, 2023
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।