ਨਿਊਯਾਰਕ: ਭਾਰਤੀ ਮੂਲ ਦੀ ਕ੍ਰਿਸਟਲ ਕੌਲ ਨੇ ਅਮਰੀਕੀ ਸੰਸਦ ਮੈਂਬਰ ਦੀ ਚੋਣ ਲੜਨ ਦਾ ਐਲਾਨ ਕੀਤਾ ਹੈ। ਉਹ ਅਮਰੀਕਾ ਦੇ ਸੂਬੇ ਵਰਜੀਨੀਆ ਤੋਂ ਅਮਰੀਕੀ ਪ੍ਰਤੀਨਿਧੀ ਸਭਾ ਲਈ ਚੋਣ ਲੜਨਗੇ। ਕ੍ਰਿਸਟਲ ਕੌਲ ਮੂਲ ਰੂਪ ਤੋਂ ਭਾਰਤ ਦੇ ਕਸ਼ਮੀਰ ਦੀ ਰਹਿਣ ਵਾਲੀ ਹੈ।
ਕ੍ਰਿਸਟਲ ਅਗਲੇ ਸਾਲ 2024 ਵਿੱਚ ਅਮਰੀਕਾ ਵਿੱਚ ਹੋਣ ਵਾਲੀਆਂ ਆਮ ਚੋਣਾਂ ਵਿੱਚ ਰਾਸ਼ਟਰਪਤੀ ਬਾਇਡਨ ਦੀ ਡੈਮੋਕ੍ਰੇਟਿਕ ਪਾਰਟੀ ਵੱਲੋਂ ਚੋਣ ਲੜਨਗੇ।
ਦੱਸਣਯੋਗ ਹੈ ਕਿ ਕ੍ਰਿਸਟਲ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ ਚੋਣ ਜਿੱਤਣ ਤੋਂ ਬਾਅਦ ਉਹ ਸਿੱਖਿਆ, ਸਿਹਤ ਅਤੇ ਜਨਤਕ ਸੁਰੱਖਿਆ ਦੇ ਮੁੱਦਿਆਂ ‘ਤੇ ਧਿਆਨ ਦੇਵੇਗੀ। ਉਨ੍ਹਾਂ ਦੀ ਚੋਣ ਮੁਹਿੰਮ ਵੀ ਇਸੇ ਮੁੱਦੇ ‘ਤੇ ਆਧਾਰਿਤ ਹੋਵੇਗੀ। ਕ੍ਰਿਸਟਲ ਨੇ ਕਿਹਾ ਕਿ ਉਸ ਦਾ ਵਰਜੀਨੀਆ ਦੇ 10ਵੇਂ ਕਾਂਗਰੇਸ਼ਨਲ ਡਿਸਟ੍ਰਿਕਟ ਲਈ ਚੋਣ ਲੜਨ ਦਾ ਫੈਸਲਾ ਡੈਮੋਕ੍ਰੇਟਿਕ ਕਾਂਗਰਸ ਵੂਮੈਨ ਜੈਨੀਫਰ ਵੇਕਸਟਨ ਦੇ ਫ਼ੈਸਲੇ ਦਾ ਪਾਲਣ ਕਰਦੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।