ਚੰਡੀਗੜ੍ਹ: ਪੰਜਾਬ ‘ਚ ਮਾਰਕੀਟ ਕਮੇਟੀ ਲਈ ਮਹਿੰਗੇ ਰੇਟ ’ਤੇ ਤਰਪਾਲ ਦੀ ਖਰੀਦ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਜਾਣਕਾਰੀ ਮੁਤਾਬਕ ਜਿਵੇਂ ਹੀ ਪਤਾ ਲੱਗਾ ਕਿ ਮਹਿੰਗੇ ਰੇਟ ‘ਤੇ 107 ਕਰੋੜ ਰੁਪਏ ਦੀ ਤਰਪਾਲ ਖਰੀਦੀ ਗਈ ਹੈ ਤਾਂ ਇਸ ਦੇ ਟੈਂਡਰ ਰੋਕ ਦਿੱਤੇ ਗਏ।
ਇਸ ਦੇ ਨਾਲ ਹੀ ਜਦੋਂ ਸ਼ਿਕਾਇਤ ਸੀਐਮ ਭਗਵੰਤ ਮਾਨ ਮਿਲੀ ਤਾਂ ਉਨ੍ਹਾਂ ਨੇ ਜਾਂਚ ਦੇ ਹੁਕਮ ਦੇ ਦਿੱਤੇ। ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਇਸ ਦੀ ਜਾਂਚ ਕਰਨਗੇ। ਜੇਕਰ ਜਾਂਚ ਵਿੱਚ ਦੋਸ਼ ਸਹੀ ਸਾਬਤ ਹੁੰਦੇ ਹਨ ਤਾਂ ਇਹ ਟੈਂਡਰ ਰੱਦ ਕੀਤਾ ਜਾ ਸਕਦਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਜਾਂਚ ਕਰਨ ਲਈ ਕਿਹਾ ਹੈ ਕਿ ਤਰਪਾਲਾਂ ਦੇ ਰੇਟ ਅਚਾਨਕ ਕਿਵੇਂ ਵਧ ਗਏ। ਇਸ ਨੂੰ ਪਹਿਲਾਂ ਕਿਸ ਰੇਟ ‘ਤੇ ਵੇਚਿਆ ਜਾ ਰਿਹਾ ਸੀ ਅਤੇ ਸਰਕਾਰ ਨੂੰ ਕਿਸ ਰੇਟ ‘ਤੇ ਵੇਚਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਸਰਕਾਰ ਕੋਲ ਸ਼ਿਕਾਇਤ ਪਹੁੰਚੀ ਸੀ। ਜਿਸ ਵਿੱਚ ਕਿਹਾ ਗਿਆ ਕਿ ਮਾਰਕੀਟ ਕਮੇਟੀ ਵੱਲੋਂ ਲਗਭਗ ਦੁੱਗਣਾ ਰੇਟ ‘ਤੇ ਤਰਪਾਲਾਂ ਖਰੀਦੀਆਂ ਗਈਆਂ, ਜਿਸ ਕਾਰਨ ਸਰਕਾਰੀ ਖਜ਼ਾਨੇ ਨੂੰ ਚੂਨਾ ਲਗਾਇਆ ਜਾ ਰਿਹਾ ਹੈ। ਮਾਰਕੀਟ ਕਮੇਟੀ ਪੰਜਾਬ ਦੀਆਂ ਮੰਡੀਆਂ ਦੀ ਦੇਖ-ਰੇਖ ਕਰਦੀ ਹੈ। ਮੰਡੀਆਂ ‘ਚ ਵਿਕਣ ਲਈ ਆਉਣ ਵਾਲੀ ਫ਼ਸਲ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਵੀ ਮਾਰਕੀਟ ਕਮੇਟੀ ਦੀ ਹੈ। ਖਾਸ ਤੌਰ ‘ਤੇ ਬਰਸਾਤ ਦੇ ਮੌਸਮ ਦੌਰਾਨ ਫਸਲ ਨੂੰ ਗਿੱਲੇ ਹੋਣ ਤੋਂ ਬਚਾਉਣ ਲਈ ਤਰਪਾਲ ਦਿੱਤੀ ਜਾਂਦੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।