ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਬਾਬੇਰੂ ਤਹਿਸੀਲ ‘ਚ ਤਾਇਨਾਤ ਸਿਵਲ ਜੱਜ ਅਰਪਿਤ ਸਾਹੂ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿਚ ਸਿਵਲ ਜੱਜ ਨੇ ਸਵੈਇੱਛਤ ਮੌਤ ਦੀ ਇਜਾਜ਼ਤ ਮੰਗੀ ਹੈ।c
ਰਿਪੋਰਟਾਂ ਮੁਤਾਬਕ ਸਾਹੂ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਭੇਜੇ ਪੱਤਰ ਵਿਚ ਲਿਖਿਆ ਕਿ ਬਾਰਾਬੰਕੀ ਵਿਚ ਤਾਇਨਾਤੀ ਦੌਰਾਨ ਜ਼ਿਲ੍ਹਾ ਜੱਜ ਵਲੋਂ ਉਨ੍ਹਾਂ ਦਾ ਮਾਨਸਿਕ ਅਤੇ ਸਰੀਰਕ ਸ਼ੋਸ਼ਣ ਕੀਤਾ ਗਿਆ। ਕਈ ਵਾਰ ਉਨ੍ਹਾਂ ਨੂੰ ਰਾਤ ਨੂੰ ਮਿਲਣ ਲਈ ਕਿਹਾ ਗਿਆ। ਜਦੋਂ ਇਸ ਸਬੰਧੀ ਸ਼ਿਕਾਇਤ ਕਰਨ ਦੇ ਬਾਵਜੂਦ ਇਨਸਾਫ਼ ਨਾ ਮਿਲਿਆ ਤਾਂ ਇਹ ਪੱਤਰ ਲਿਖਣ ਲਈ ਮਜਬੂਰ ਹੋਣਾ ਪਿਆ। ਜੱਜ ਨੇ ਇਨਸਾਫ਼ ਨਾ ਮਿਲਣ ਕਾਰਨ ਇੱਛਾ ਮੌਤ ਦੀ ਇਜਾਜ਼ਤ ਮੰਗੀ ਹੈ।
ਦਸਿਆ ਜਾ ਰਿਹਾ ਹੈ ਕਿ ਬਾਰਾਬੰਕੀ ‘ਚ ਤਾਇਨਾਤੀ ਦੌਰਾਨ ਬਾਰ ਦੇ ਜਨਰਲ ਸਕੱਤਰ ਰਿਤੇਸ਼ ਮਿਸ਼ਰਾ ਅਤੇ ਜੂਨੀਅਰ ਡਿਵੀਜ਼ਨ ਜੱਜ ਅਰਪਿਤ ਸਾਹੂ ਦੀ ਅਦਾਲਤ ਦੇ ਬਾਈਕਾਟ ਦਾ ਮਾਮਲਾ ਕਾਫੀ ਚਰਚਾ ਵਿਚ ਸੀ।
ਜ਼ਿਲ੍ਹਾ ਜੱਜ ਨੇ ਇਸ ਮਾਮਲੇ ਨੂੰ ਲੈ ਕੇ ਮਹਿਲਾ ਜੱਜ ਦੀ ਬੇਇੱਜ਼ਤੀ ਕੀਤੀ ਸੀ ਪਰ ਅਪਣੇ ਪੱਤਰ ਵਿਚ ਉਸ ਦਾ ਮਾਨਸਿਕ ਅਤੇ ਸਰੀਰਕ ਸ਼ੋਸ਼ਣ ਕਰਨ ਦਾ ਵੀ ਦੋਸ਼ ਲਾਇਆ ਹੈ। ਇਸ ਸਬੰਧੀ ਜਾਣਕਾਰੀ ਮਿਲਣ ’ਤੇ ਜ਼ਿਲ੍ਹਾ ਜੱਜ ਬੰਦਾ ਬੱਬੂ ਸਾਰੰਗ ਨੇ ਕਿਹਾ ਕਿ ਅਰਪਿਤ ਸਾਹੂ ਵਲੋਂ ਸੁਪਰੀਮ ਕੋਰਟ ਨੂੰ ਪੱਤਰ ਭੇਜਣ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਸ ਬਾਰੇ ਪਤਾ ਲੱਗਣ ਤੋਂ ਬਾਅਦ ਹੀ ਮੈਂ ਜਵਾਬ ਦੇ ਸਕਾਂਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।