ਕੈਨੇਡਾ ਵੱਲੋਂ ਵਿਦਿਆਰਥੀਆਂ ਨੂੰ ਝਟਕਾ, ਇਨ੍ਹਾਂ ਸਟੂਡੈਂਟਸ ਦੇ ਵਰਕ ਪਰਮਿਟ ਦੀ ਨਹੀਂ ਵਧੇਗੀ ਮਿਆਦ

Global Team
2 Min Read

ਓਟਵਾ: ਵੱਡੀ ਗਿਣਤੀ ‘ਚ ਕੈਨੇਡਾ ਸੁਫਨੇ ਸਜਾ ਕੇ ਬੈਠੇ ਕੌਮਾਂਤਰੀ ਵਿਦਿਆਰਥੀਆਂ ਲਈ ਮਾੜੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦਈਏ 2020 ਵਿੱਚ ਕੋਰੋਨਾ ਮਹਾਂਮਾਰੀ ਫ਼ੈਲੀ ਉਸ ਵੇਲੇ ਬਹੁਤ ਸਾਰੇ ਕੌਮਾਂਤਰੀ ਵਿਦਿਆਰਥੀ ਪੋਸਟ ਗਰੈਜੂਏਟ ਵਰਕ ਪਰਮਿਟ ’ਤੇ ਕੰਮ ਕਰ ਰਹੇ ਸਨ, ਪਰ ਕੋਰੋਨਾ ਮਹਾਂਮਾਰੀ ਦੌਰਾਨ ਕਈਆਂ ਦੇ ਵਰਕ ਪਰਮਿਟ ਦੀ ਮਿਆਦ ਖਤਮ ਹੋ ਗਈ।

ਇਸੇ ਦੌਰਾਨ ਕੈਨੇਡਾ ਸਰਕਾਰ ਨੇ ਵਿਦਿਆਰਥੀਆਂ ਨੂੰ ਰਾਹਤ ਦਿੰਦਿਆਂ ਉਨ੍ਹਾਂ ਦੇ ਪੋਸਟ ਗਰੈਜੂਏਟ ਵਰਕ ਪਰਮਿਟ ਦੀ ਮਿਆਦ ਵਿੱਚ ਵਾਧਾ ਕਰ ਦਿੱਤਾ ਸੀ। ਇਸ ਤੋਂ ਬਾਅਦ ਕਈ ਵਾਰ ਇਨ੍ਹਾਂ ਵਿੱਚ ਵਾਧਾ ਦੀ ਸਹੂਲਤ ਦਿੱਤੀ ਗਈ। ਹੁਣ ਤੱਕ ਲਗਭਗ ਤਿੰਨ ਵਾਰ ਇਨ੍ਹਾਂ ਵਿੱਚ ਵਾਧਾ ਕੀਤਾ ਗਿਆ ਹੈ। ਆਖਰੀ ਵਾਰ 6 ਅਪ੍ਰੈਲ 2023 ਨੂੰ ਭਾਰਤੀਆਂ ਸਣੇ ਹੋਰ ਕੌਮਾਂਤਰੀ ਵਿਦਿਆਰਥੀਆਂ ਨੂੰ ਇਹ ਸਹੂਲਤ ਮਿਲੀ ਸੀ, ਜਿਸ ਵਿੱਚ 31 ਦਸੰਬਰ 2023 ਤੱਕ ਜਾਂ ਇਸ ਤੋਂ ਪਹਿਲਾਂ ਜਿਨ੍ਹਾਂ ਦੇ ਵਰਕ ਪਰਮਿਟ ਦੀ ਮਿਆਦ ਖਤਮ ਹੋ ਰਹੀ ਸੀ, ਉਨ੍ਹਾਂ ਵਿੱਚ 18 ਮਹੀਨੇ ਦਾ ਵਾਧਾ ਕੀਤਾ ਗਿਆ ਸੀ, ਪਰ ਹੁਣ ਬੀਤੀ 7 ਦਸੰਬਰ ਨੂੰ ਇੰਮੀਗੇ੍ਰਸ਼ਨ ਰਫਿਊਜੀ ਐਂਡ ਸਿਟੀਜ਼ਨਸ਼ਿਪ ਆਫ਼ ਕੈਨੇਡਾ ਵੱਲੋਂ ਨਵੇਂ ਨਿਯਮਾਂ ਦਾ ਜੋ ਐਲਾਨ ਕੀਤਾ ਗਿਆ, ਉਨ੍ਹਾਂ ਵਿੱਚ ਕੌਮਾਂਤਰੀ ਵਿਦਿਆਰਥੀਆਂ ਨੂੰ ਮਿਲ ਰਹੀ ਇਹ ਸਹੂਲਤ ਬੰਦ ਕਰ ਦਿੱਤੀ ਗਈ।

ਹੁਣ 31 ਦਸੰਬਰ ਤੱਕ ਜਿਨ੍ਹਾਂ ਪੋਸਟ ਗਰੈਜੂਏਟ ਵਰਕ ਪਰਮਿਟ ਦੀ ਮਿਆਦ ਖਤਮ ਹੋ ਰਹੀ ਹੈ, ਉਨ੍ਹਾਂ ਨੂੰ ਤਾਂ 18 ਮਹੀਨੇ ਦੀ ਸਹੂਲਤ ਮਿਲੇਗੀ, ਪਰ ਜਿਨ੍ਹਾਂ ਵਰਕ ਪਰਮਿਟ ਦੀ ਮਿਆਦ 1 ਜਨਵਰੀ 2024 ਜਾਂ ਇਸ ਤੋਂ ਬਾਅਦ ਵਾਲੇ ਮਹੀਨਿਆਂ ਵਿੱਚ ਖਤਮ ਹੋ ਰਹੀ ਹੈ, ਉਨ੍ਹਾਂ ਨੂੰ ਇਹ ਸਹੂਲਤ ਨਹੀਂ ਮਿਲੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment