NDPS ਮਾਮਲੇ ਵਿੱਚ ਨਾਮਜ਼ਦ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਦੀ ਅੱਜ ਪੇਸ਼ੀ ਹੈ। ਡਰੱਗ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠਲੀ ਸਪੈਸ਼ਲ ਜਾਂਚ ਟੀਮ ਵੱਲੋਂ ਅੱਜ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਤਲਬ ਕੀਤਾ ਗਿਆ ਹੈ। ਬਿਕਰਮ ਸਿੰਘ ਮਜੀਠੀਆ ਨੂੰ ਪਟਿਆਲਾ ਦਫ਼ਤਰ ਵਿੱਚ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਹੈ।
ਦੱਸ ਦਈਏ ਕਿ ਡਰੱਗ ਤਸਕਰੀ ਦੇ ਦੋਸ਼ਾਂ ਤਹਿਤ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਇਹ ਕੇਸ ਕਾਂਗਰਸ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਵੱਲੋਂ ਦਰਜ ਕੀਤਾ ਗਿਆ ਸੀ। ਚੰਨੀ ਸਰਕਾਰ ਦੇ ਕਾਰਜਕਾਲ ਦੇ ਆਖਰੀ ਦਿਨਾਂ ਵਿੱਚ 20 ਦਸੰਬਰ 2021 ਨੂੰ ਬਿਰਕਮ ਮਜੀਠੀਆ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ। NDPS ਤਹਿਤ FIR ਦਰਜ ਹੋਣ ਤੋਂ ਬਾਅਦ ਮਜੀਠੀਆ ਨੂੰ ਜੇਲ੍ਹ ਵੀ ਜਾਣਾ ਪਿਆ ਸੀ ਅਤੇ ਹੁਣ ਬਿਕਰਮ ਜੀਠੀਆ ਜ਼ਮਾਨਤ ‘ਤੇ ਬਾਹਰ ਹਨ।
ਡਰੱਗ ਮਾਮਲੇ ਵਿੱਚ SIT ਨੇ 16 ਦਸੰਬਰ ਨੂੰ ਬੀਜੇਪੀ ਲੀਡਰ ਅਮਰਪਾਲ ਸਿੰਘ ਬੋਨੀ ਅਜਨਾਲਾ ਤੋਂ ਵੀ ਪੁੱਛਗਿੱਛ ਕੀਤੀ ਸੀ। ਅਮਰਪਾਲ ਸਿੰਘ ਬੋਨੀ ਅਜਨਾਲਾ ਪਹਿਲਾਂ ਅਕਾਲੀ ਦਲ ਵਿੱਚ ਸ਼ਾਮਲ ਸਨ ਅਤੇ ਅਕਾਲੀ ਦਲ ਦੀ ਟਿੱਕਟ ਤੋਂ ਉਹ ਵਿਧਾਇਕ ਵੀ ਰਹਿ ਚੁੱਕੇ ਸਨ।