ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਰੀਬ ਇਕ ਮਹੀਨੇ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਨੇ ਮੀਟਿੰਗ ਲਈ ਬੁਲਾਇਆ ਹੈ। ਸੀਐਮਓ ਨੇ ਡੀਸੀ, ਐਸਐਸਪੀਜ਼ ਨੂੰ ਮੀਟਿੰਗ ਲਈ ਨਿਰਦੇਸ਼ ਜਾਰੀ ਕੀਤੇ ਹਨ।
ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਦਰਸ਼ਨਕਾਰੀ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਮੈਂਬਰਾਂ ਨਾਲ ਅੱਜ ਯਾਨੀ 18 ਦਸੰਬਰ 2023 ਨੂੰ ਦੁਪਹਿਰ 12:30 ਵਜੇ ਪੰਜਾਬ ਭਵਨ ਚੰਡੀਗੜ੍ਹ ਵਿੱਚ ਮੀਟਿੰਗ ਕੀਤੀ ਜਾਵੇਗੀ। ਇਸ ਸਬੰਧੀ ਮੁੱਖ ਮੰਤਰੀ ਦੇ ਵਧੀਕ ਪੀਐਸ ਹਿਮਾਂਸ਼ੂ ਜੈਨ ਨੇ ਸਾਰੇ ਡਿਪਟੀ ਕਮਿਸ਼ਨਰਾਂ, ਸੀਨੀਅਰ ਪੁਲਿਸ ਕਪਤਾਨਾਂ ਨੂੰ ਉਪਰੋਕਤ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਯੂਨੀਅਨ ਮੈਂਬਰਾਂ ਦੀ ਸਹੂਲਤ ਲਈ ਨੋਡਲ ਅਫ਼ਸਰ ਨਿਯੁਕਤ ਕਰਨ ਲਈ ਕਿਹਾ ਹੈ। ਦਰਅਸਲ ਹੜਤਾਲ ਕਾਰਨ ਠੱਪ ਪਏ ਕੰਮਕਾਜ ਕਾਰਨ ਲੋਕ ਖੱਜਲ ਖੁਆਰ ਹੋ ਰਹੇ ਹਨ।
ਦਰਅਸਲ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਅਗਵਾਈ ਹੇਠ ਸਮੁੱਚੇ ਵਿਭਾਗਾਂ ਦੇ ਦਫ਼ਤਰੀ ਮੁਲਾਜ਼ਮ ਚੱਲ ਰਹੀ ਕਲਮ ਛੋੜ ਹੜਤਾਲ ਦੌਰਾਨ ਸਮੂਹਿਕ ਛੁੱਟੀ ’ਤੇ ਚਲੇ ਜਾਂਦੇ ਹਨ। ਇਸ ਲਈ ਵੱਖ-ਵੱਖ ਵਿਭਾਗਾਂ ਦੇ ਦਫ਼ਤਰਾਂ ਵਿੱਚ ਸਮੁੱਚਾ ਕੰਮਕਾਜ ਮੁਕੰਮਲ ਤੌਰ ’ਤੇ ਠੱਪ ਰਹਿੰਦਾ ਹੈ। ਹੜਤਾਲ ਕਾਰਨ ਠੱਪ ਪਏ ਕੰਮਕਾਜ ਕਾਰਨ ਲੋਕ ਖੱਜਲ ਖੁਆਰ ਹੋ ਰਹੇ ਹਨ।