ਜਦੋਂ ਸ਼ਹੀਦੀ ਦਾ ਮਹੀਨਾ ਪੂਰਾ ਹੋਵੇਗਾ ਉਦੋਂ ਹਰ ਸਵਾਲ ਦਾ ਜਵਾਬ ਦੇਵਾਗਾਂ: ਮਜੀਠੀਆ

Global Team
2 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਆਗੂ ਬਿਕਰਮ ਮਜੀਠੀਆ ਡਰੱਗਜ਼ ਮਾਮਲੇ ‘ਚ 7 ਦਿਨ ਪਹਿਲਾਂ ਜਾਰੀ ਨੋਟਿਸ ਤੋਂ ਬਾਅਦ SIT ਸਾਹਮਣੇ ਪੇਸ਼ ਹੋਣ ਲਈ ਅੱਜ ਪਟਿਆਲਾ ਪਹੁੰਚੇ। ਮਜੀਠੀਆ ਆਪਣੇ ਸਮਰਥਕਾਂ ਨਾਲ ਇੱਥੇ ਪੁੱਜੇ ਹਨ। ਇਸ ਦੌਰਾਨ ਉਨ੍ਹਾਂ ਨੇ ਸੀਐਮ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਸ਼ਹੀਦੀ ਮਹੀਨਾ ਖਤਮ ਹੋਣ ਤੋਂ ਬਾਅਦ ਉਹ ਹਰ ਸਵਾਲ ਦਾ ਜਵਾਬ ਦੇਣਗੇ।

ਬਿਕਰਮ ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਰਵਿੰਦ ਕੇਜਰੀਵਾਲ ਈਡੀ ਤੋਂ ਭਗੌੜੇ ਹਨ। ਪਰ ਮੈਂ SIT ਤੋਂ ਨਹੀਂ ਭੱਜਣਾ ਵਾਲਾ, ਮਜੀਠੀਆ ਨੇ ਕਿਹਾ ਕਿ ਐਸਆਈਟੀ ਮੁਖੀ ਮੁਖਵਿੰਦਰ ਸਿੰਘ ਛੀਨਾ 31 ਦਸੰਬਰ ਨੂੰ ਸੇਵਾਮੁਕਤ ਹੋ ਰਹੇ ਹਨ। ਉਹਨਾਂ ਦੀ ਸੇਵਾਮੁਕਤੀ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀ ਅਗਵਾਈ ਹੇਠ ਐਸ.ਆਈ.ਟੀ. ਬਣਾ ਲੈਣੀ ਚਾਹੀਦੀ ਹੈ। ਕਿਉਂਕਿ ਇਹ ਸਾਰਾ ਮਾਮਲਾ ਸਿਆਸਤ ਤੋਂ ੍ਰਪੇਰੀਤ ਹੈ। ਰੱਗ ਤਸਕਰੀ ਦੇ ਦੋਸ਼ਾਂ ਤਹਿਤ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਇਹ ਕੇਸ ਕਾਂਗਰਸ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਵੱਲੋਂ ਦਰਜ ਕੀਤਾ ਗਿਆ ਸੀ। ਚੰਨੀ ਸਰਕਾਰ ਦੇ ਕਾਰਜਕਾਲ ਦੇ ਆਖਰੀ ਦਿਨਾਂ ਵਿੱਚ 20 ਦਸੰਬਰ 2021 ਨੂੰ ਬਿਰਕਮ ਮਜੀਠੀਆ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ। NDPS ਤਹਿਤ FIR ਦਰਜ ਹੋਣ ਤੋਂ ਬਾਅਦ ਮਜੀਠੀਆ ਨੂੰ ਜੇਲ੍ਹ ਵੀ ਜਾਣਾ ਪਿਆ ਸੀ ਅਤੇ ਹੁਣ ਬਿਕਰਮ ਮਜੀਠੀਆ ਜ਼ਮਾਨਤ ‘ਤੇ ਬਾਹਰ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment