ਅੰਮ੍ਰਿਤਸਰ: 7.6 ਫੁੱਟ ਲੰਬੇ ਕੱਦ ਕਾਰਨ ਵਿਦੇਸ਼ਾਂ ‘ਚ ਵੀ ਚਰਚਾ ਬਣੇ ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਜਗਦੀਪ ਸਿੰਘ ਹੈਰੋਇਨ ਤਸਕਰੀ ਦੇ ਦੋਸ਼ਾਂ ਤੋਂ ਬਾਅਦ ਪੁਲਿਸ ਦੀ ਹਿਰਾਸਤ ‘ਚ ਹੈ। ਜਗਦੀਪ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਇਸ ਮਾਮਲੇ ‘ਚ ਇੱਕ ਹੈਰਾਨੀਜਨਕ ਖੁਲਾਸਾ ਹੋਇਆ ਹੈ।
ਸੂਤਰਾਂ ਮੁਤਾਬਕ ਜਗਦੀਪ ਸਿੰਘ ਦੀ ਪਤਨੀ ਵੀ ਉਸੇ ਨਸ਼ੇ ਦੀ ਆਦੀ ਹੋ ਗਈ ਜਿਸ ਨੂੰ ਉਹ ਵੇਚਦਾ ਸੀ। ਜਾਣਕਾਰੀ ਮੁਤਾਬਕ ਜਗਦੀਪ ਦੀ ਪਤਨੀ ਇਸ ਵੇਲੇ ਅੰਮ੍ਰਿਤਸਰ ਦੇ ਇਕ ਨਿੱਜੀ ਨਸ਼ਾ ਛੁਡਾਊ ਕੇਂਦਰ ‘ਚ ਇਸ ਲਤ ਤੋਂ ਛੁਟਕਾਰਾ ਪਾਉਣ ਲਈ ਜ਼ੇਰੇ ਇਲਾਜ ਹੈ। ਉਸ ਨੂੰ ਨਹੀਂ ਪਤਾ ਸੀ ਕਿ ਉਸ ਦੀ ਪਤਨੀ ਵੀ ਨਸ਼ੇ ਦੀ ਦਲਦਲ ਵਿਚ ਫਸ ਜਾਵੇਗੀ ਤੇ ਇਲਾਜ ਅਧੀਨ ਹੋਣ ਦੇ ਬਾਵਜੂਦ ਵੀ ਉਹ ਆਪਣਾ ਨਸ਼ਾ ਨਹੀਂ ਛੱਡ ਸਕੀ। ਜਗਦੀਪ ਸਿੰਘ ਨੇ ਇੰਡੀਆਜ਼ ਗੌਟ ਟੇਲੈਂਟ ਤੇ ਅਮੇਰਿਕਾਜ਼ ਗੌਟ ਟੇਲੈਂਟ ਸ਼ੋਅ ‘ਚ ਹਿੱਸਾ ਲੈ ਚੁੱਕਾ ਹੈ। ਪਰਿਵਾਰਕ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਉਸ ਨੇ ਕਾਂਸਟੇਬਲ ਦੀ ਨੌਕਰੀ ਛੱਡ ਦਿੱਤੀ ਸੀ।
ਇਸ ਤੋਂ ਬਾਅਦ ਉਹ ਤਸਕਰੀ ਵਿਚ ਸ਼ਾਮਲ ਹੋ ਗਿਆ ਤੇ ਸਮੱਗਲਰਾਂ ਦੇ ਸੰਪਰਕ ‘ਚ ਆਇਆ ਤੇ ਪਾਕਿਸਤਾਨ ਤੋਂ ਹੈਰੋਇਨ ਦੀ ਸਪਲਾਈ ਸ਼ੁਰੂ ਕਰ ਦਿੱਤੀ। ਪੰਜ ਦਿਨ ਦੇ ਪੁਲਿਸ ਰਿਮਾਂਡ ਦੇ ਪਹਿਲੇ ਦਿਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਦੀ ਟੀਮ ਨੇ ਜਗਦੀਪ ਸਿੰਘ ਤੋਂ ਪੁੱਛਗਿੱਛ ਕੀਤੀ। ਇਸ ਦੌਰਾਨ SSOC ਨੇ ਇੱਕ ਸੂਚੀ ਤਿਆਰ ਕੀਤੀ ਹੈ ਜਿਸ ਰਾਹੀਂ ਵਿਦੇਸ਼ਾਂ ਨਾਲ ਜੁੜੇ ਡਰੱਗ ਨੈਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕਦਾ ਹੈ।
ਕਰੀਬ 15 ਸਾਲਾਂ ਤੋਂ ਬੀਰ ਖਾਲਸਾ ਗੱਤਕਾ ਗਰੁੱਪ ਨਾਲ ਜੁੜੇ ਜਗਦੀਪ ਦੇ ਨਾਲ ਫੜੇ ਗਏ ਦੋ ਹੋਰ ਸਮੱਗਲਰਾਂ ਦਵਿੰਦਰ ਕੁਮਾਰ ਤੇ ਰਾਜ ਕੁਮਾਰ ਵਾਸੀ ਅੰਮ੍ਰਿਤਸਰ ਨੇ ਪੁੱਛਗਿੱਛ ਦੌਰਾਨ ਕੁਝ ਨਾਵਾਂ ਦਾ ਖੁਲਾਸਾ ਕੀਤਾ ਹੈ ਜੋ ਤਰਨਤਾਰਨ ਨਾਲ ਸਬੰਧਤ ਵੱਡੇ ਘਰਾਂ ਨਾਲ ਜੁੜੇ ਹੋਏ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।