ਨਿਊਜ਼ ਡੈਸਕ: ਜੰਮੂ-ਕਸ਼ਮੀਰ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖਬਰ ਆ ਰਹੀ ਹੈ। ਇੱਥੇ ਰਾਜੌਰੀ ‘ਚ ਅੱਤਵਾਦੀਆਂ ਨੇ ਫੌਜ ਦੇ ਵਾਹਨ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਫੌਜ ਦੇ ਤਿੰਨ ਜਵਾਨ ਸ਼ਹੀਦ ਹੋ ਗਏ ਹਨ। ਅੱਤਵਾਦੀਆਂ ਨੇ ਰਾਜੌਰੀ ਦੇ ਥਾਨਮੰਡੀ ਬੁਫਲਿਆਜ਼ ਰੋਡ ਦੇ ਪੀਅਰ ਰਿਜ ਦੇ ਕੋਲ ਇਹ ਹਮਲਾ ਕੀਤਾ।
ਖੁਫੀਆ ਏਜੰਸੀਆਂ ਤੋਂ ਮਿਲੀ ਸੂਚਨਾ ਦੇ ਆਧਾਰ ‘ਤੇ ਫੌਜ ਨੇ ਇੱਥੇ ਤਲਾਸ਼ੀ ਮੁਹਿੰਮ ਚਲਾਈ ਸੀ। ਬੀਤੀ ਰਾਤ ਤੋਂ CASO (ਕਾਇਰਡਨ ਅਤੇ ਸਰਚ ਆਪਰੇਸ਼ਨ) ਚੱਲ ਰਿਹਾ ਸੀ ਪਰ ਅੱਜ ਸ਼ਾਮ (21 ਦਸੰਬਰ) ਅੱਤਵਾਦੀਆਂ ਨੇ ਜਵਾਨਾਂ ਦੀ ਗੱਡੀ ‘ਤੇ ਗੋਲੀਬਾਰੀ ਕਰ ਦਿੱਤੀ। ਹਮਲੇ ‘ਚ ਤਿੰਨ ਹੋਰ ਜਵਾਨ ਜ਼ਖਮੀ ਦੱਸੇ ਜਾ ਰਹੇ ਹਨ।
ਰਿਪੋਰਟਾਂ ਦੀ ਮੰਨੀਏ ਤਾਂ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰ ਲਿਆ ਹੈ ਅਤੇ ਮੁਕਾਬਲਾ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ 2 ਤੋਂ 3 ਅੱਤਵਾਦੀਆਂ ਨੂੰ ਸੁਰੱਖਿਆ ਬਲਾਂ ਨੇ ਘੇਰ ਲਿਆ ਹੈ। ਹਾਲ ਹੀ ‘ਚ ਖੁਫੀਆ ਏਜੰਸੀਆਂ ਨੇ ਭਾਰਤੀ ਫੌਜ ਨੂੰ ਅਲਰਟ ਕੀਤਾ ਸੀ ਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (POK) ‘ਚ 250 ਤੋਂ ਜ਼ਿਆਦਾ ਅੱਤਵਾਦੀ ਭਾਰਤੀ ਸਰਹੱਦ ‘ਚ ਘੁਸਪੈਠ ਕਰਨ ਦੀ ਯੋਜਨਾ ਬਣਾ ਰਹੇ ਹਨ।
ਅਲਰਟ ਦੇ ਚੱਲਦਿਆਂ ਫੌਜ ਨੇ ਪਾਕਿਸਤਾਨ ਨਾਲ ਲੱਗਦੇ ਇਲਾਕਿਆਂ ‘ਚ ਗਸ਼ਤ ਵਧਾ ਦਿੱਤੀ ਹੈ। ਫੌਜ ਵਿਸ਼ੇਸ਼ ਤੌਰ ‘ਤੇ ਸੰਵੇਦਨਸ਼ੀਲ ਥਾਵਾਂ ‘ਤੇ ਨਜ਼ਰ ਰੱਖ ਰਹੀ ਹੈ।ਬਰਫਬਾਰੀ ਤੋਂ ਬਾਅਦ ਪਾਕਿਸਤਾਨ ਤੋਂ ਇਹ ਘੁਸਪੈਠ ਅਕਸਰ ਦੇਖਣ ਨੂੰ ਮਿਲਦੀ ਹੈ, ਜਿਸ ‘ਚ ਪਾਕਿਸਤਾਨੀ ਫੌਜ ਅੱਤਵਾਦੀਆਂ ਦੀ ਮਦਦ ਕਰਦੀ ਹੈ। ਇਸ ਸਾਲ ਸਤੰਬਰ ਮਹੀਨੇ ‘ਚ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਅਤੇ ਅਨੰਤਨਾਗ ‘ਚ ਘੁਸਪੈਠ ਦੀ ਕੋਸ਼ਿਸ਼ ਕੀਤੀ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।