ਚੰਡੀਗੜ੍ਹ: ਪੰਜਾਬ ਪੁਲਿਸ ਨੇ ਇੱਕ ਹੋਰ ਗੈਂਗਸਟਰ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਗੁਰਗੇ ਨੂੰ ਗ੍ਰਿਫਤਾਰ ਕੀਤਾ ਹੈ। ਪਟਿਆਲਾ ਪੁਲਿਸ ਨੇ ਨਰੇਂਦਰ ਸ਼ਰਮਾ ਨਾਂ ਦੇ ਗੈਂਗਸਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ ਦਸਿਆ ਜਾ ਰਿਹਾ ਹੈ। ਪੁਲਿਸ ਨੇ ਉਸ ਕੋਲੋਂ 32 ਬੋਰ ਦੀਆਂ 2 ਪਿਸਤੋਲਾਂ ਤੇ 10 ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਸ ਕੋਲੋਂ ਇਕ ਕਾਰ ਵੀ ਬਰਾਮਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਪਟਿਆਲਾ ਪੁਲਿਸ ਨੇ ਪੂਰੇ ਜ਼ਿਲ੍ਹੇ ਵਿੱਚ ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ, ਜਿਸ ਦੇ ਚੱਲਦਿਆਂ ਕੁਝ ਦਿਨ ਪਹਿਲਾਂ ਇੱਕ ਐਨਕਾਊਂਟਰ ਤੋਂ ਬਾਅਦ ਇੱਕ ਗੈਂਗਸਟਰ ਨੂੰ ਕਾਬੂ ਕੀਤਾ ਗਿਆ ਸੀ ਅਤੇ ਅੱਜ ਇਸ ਗੈਂਗਸਟਰ ਨਰਿੰਦਰ ਸ਼ਰਮਾ ਉਰਫ਼ ਸ਼ੰਕਰ ਵਾਸੀ ਰਾਜਪੁਰਾ ਨੂੰ CIA ਸਟਾਫ਼ ਅਤੇ ਪਟਿਆਲਾ ਪੁਲਿਸ ਨੇ ਕਾਬੂ ਕਰ ਲਿਆ ਹੈ।