ਚੰਡੀਗੜ੍ਹ: ਪੰਜਾਬ ਵਿੱਚ ਕਾਂਗਰਸ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਇੰਚਾਰਜ ਹਰੀਸ਼ ਚੌਧਰੀ ਨੂੰ ਹਟਾ ਦਿੱਤਾ ਹੈ। 6 ਸਾਲ ਬਾਅਦ ਹਰੀਸ਼ ਚੌਧਰੀ ਦੀ ਥਾਂ ‘ਤੇ ਦਵਿੰਦਰ ਯਾਦਵ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਇਆ ਗਿਆ ਹੈ।ਦਵਿੰਦਰ ਯਾਦਵ ਦਿੱਲੀ ਕਾਂਗਰਸ ਦੇ ਆਗੂ ਹਨ ਉਹ ਪਹਿਲਾਂ ਉਤਰਾਖੰਡ ਕਾਂਗਰਸ ਦੇ ਇੰਚਾਰਜ ਸਨ ।
ਇਹ ਬਦਲਾਅ ਅਜਿਹੇ ਸਮੇਂ ਵਿੱਚ ਹੋਇਆ ਹੈ, ਜਦੋਂ ਇੰਡੀਆ ਗਠਜੋੜ ਨੂੰ ਲੈ ਕੇ ਪੰਜਾਬ ਵਿੱਚ ਆਪ ਅਤੇ ਕਾਂਗਰਸ ਵਿਚਾਲੇ ਸੀਟ ਦੀ ਵੰਡ ਨੂੰ ਲੈ ਕੇ ਖੂਬ ਬਵਾਲ ਮਚਿਆ ਹੋਇਆ ਹੈ। ਦਸ ਦਈਏ ਕਿ ਹਰੀਸ਼ ਚੌਧਰੀ ਨੂੰ 2017 ਵਿੱਚ ਆਸ਼ਾ ਕੁਮਾਰੀ ਦੇ ਨਾਲ ਸਹਿ ਇੰਚਾਰਜ ਬਣਾਇਆ ਗਿਆ ਸੀ। 2017 ਦੀਆਂ ਚੋਣਾਂ ਜਿੱਤਣ ਤੋਂ ਬਾਅਦ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਦੇ ਨਾਲ ਹਰੀਸ਼ ਚੌਧਰੀ ਸਹਿ ਪ੍ਰਭਾਰੀ ਬਣੇ ਰਹੇ।ਉਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਰਕਾਰ ਬਣੀ ਸੀ। ਕੈਪਟਨ ਅਮਰਿੰਦਰ ਸਿੰਘ ਨੂੰ ਕੁਰਸੀ ਤੋਂ ਹਟਾਉਣ ਅਤੇ ਚੰਨੀ ਨੂੰ ਬਿਠਾਉਣ ਵਿੱਚ ਉਨ੍ਹਾਂ ਦਾ ਵੱਡਾ ਹੱਥ ਸੀ। ਨਵਜੋਤ ਸਿੰਘ ਸਿੱਧੂ ਨੇ ਜਦੋਂ ਪ੍ਰਧਾਨ ਬਣਨ ਤੋਂ ਬਾਅਦ ਬਗਾਵਤ ਕੀਤੀ ਤਾਂ ਹਰੀਸ਼ ਰਾਵਤ ਭਾਵੇਂ ਸਿੱਧੂ ਦੇ ਨਾਲ ਸੀ ਪਰ ਹਰੀਸ਼ ਚੌਧਰੀ ਚੰਨੀ ਧੜੇ ਦਾ ਸਾਥ ਦੇ ਰਹੇ ਸਨ। ਜਦੋਂ ਉਤਰਾਖੰਡ ਦੀ ਚੋਣਾਂ ਦੌਰਾਨ ਹਰੀਸ਼ ਚੌਧਰੀ ਨੇ ਪ੍ਰਭਾਰੀ ਦੀ ਜ਼ਿੰਮੇਵਾਰੀ ਛੱਡੀ ਤਾਂ ਹਰੀਸ਼ ਚੌਧਰੀ ਨੂੰ ਪ੍ਰਭਾਰੀ ਬਣਾ ਦਿੱਤਾ ਗਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।