ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟਰ ਅਤੇ ਟਰੱਕ ਡਰਾਈਵਰ ਨਵੇਂ ਹਿੱਟ ਐਂਡ ਰਨ ਕਾਨੂੰਨ ਵਿਰੁੱਧ ਲਾਮਬੰਦ ਹੋ ਗਏ ਹਨ। ਟਰੱਕਾਂ ਅਤੇ ਟੈਂਕਰਾਂ ਸਮੇਤ ਬਾਕੀ ਵਪਾਰਕ ਵਾਹਨਾਂ ਦੇ ਡਰਾਈਵਰਾਂ ਨੇ ‘ਹਿੱਟ ਐਂਡ ਰਨ’ ਮਾਮਲਿਆਂ ਨਾਲ ਸਬੰਧਤ ਨਵੇਂ ਕਾਨੂੰਨ ਦੇ ਵਿਰੋਧ ਵਿੱਚ ਆਵਾਜਾਈ ਠੱਪ ਕਰ ਦਿੱਤੀ। ਜਿਸ ਕਾਰਨ ਕੁਝ ਸੂਬਿਆਂ ਵਿਚ ਪੈਟਰੋਲ-ਡੀਜ਼ਲ ਦੀ ਵੱਡੀ ਕਿੱਲਤ ਹੋਣ ਦੀਆਂ ਖਬਰਾਂ ਆ ਰਹੀਆਂ ਹਨ। ਸੂਬੇ ਦੇ 45 ਫੀਸਦੀ ਪੈਟਰੋਲ ਪੰਪ ਡਰਾਈ ਹੋ ਜਾਣਗੇ, ਯਾਨੀ ਕਿ ਉਨ੍ਹਾਂ ‘ਚ ਤੇਲ ਖਤਮ ਹੋ ਜਾਵੇਗਾ।ਇਸ ਤੋਂ ਬਾਅਦ ਲੋਕਾਂ ਕੋਲ ਆਪਣੇ ਵਾਹਨ ਪਾਰਕ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਬਚੇਗਾ।
ਅਜਿਹੇ ਹਾਲਾਤ ਨੂੰ ਵੇਖਦੇ ਹੋਏ ਪੈਟਰੋਲ ਪੰਪਾਂ ਉਤੇ ਵਾਹਨਾਂ ਦੀ ਕਤਾਰਾਂ ਲੱਗ ਗਈਆਂ ਹਨ। ਪੰਜਾਬ ਵਿਚ ਵੀ ਕੁਝ ਅਜਿਹੇ ਹੀ ਹਾਲਾਤ ਹਨ। ਪੈਟਰੋਲ ਪੰਪਾਂ ਤੋਂ ਤੇੇਲ ਮੁੱਕਣ ਦੇ ਖਦਸ਼ੇ ਕਾਰਨ ਗੱਡੀਆਂ ਦੀਆਂ ਲਾਈਨਾਂ ਲੱਗ ਗਈਆਂ ਹਨ। ਤੇਲ ਪਵਾਉਣ ਵਾਲਿਆਂ ਦੀ ਭੀੜ ਲੱਗੀ ਹੋਈ ਹੈ।
ਦਸ ਦਈਏ ਕਿ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਕਰੀਬ 3600 ਪੈਟਰੋਲ ਪੰਪ ਹਨ। ਜਿੱਥੇ ਤੇਲ ਦੀ ਸਪਲਾਈ ਮੁੱਖ ਤੌਰ ‘ਤੇ ਬਠਿੰਡਾ, ਜਲੰਧਰ ਅਤੇ ਸੰਗਰੂਰ ਤੋਂ ਟੈਂਕਰਾਂ ਵਿੱਚ ਹੁੰਦੀ ਹੈ। ਇਸ ਕੰਮ ਵਿੱਚ ਟਰੱਕ, ਟੈਂਕਰ ਪਿਕਅੱਪ ਅਤੇ ਹੋਰ ਕਈ ਤਰ੍ਹਾਂ ਦੇ ਵਾਹਨ ਵਰਤੇ ਜਾਂਦੇ ਹਨ। ਜਦੋਂਕਿ ਤੇਲ ਕੰਪਨੀਆਂ ਦੇ ਵੀ ਆਪਣੇ ਵਾਹਨ ਹਨ, ਹੜਤਾਲ ਕਾਰਨ ਤੇਲ ਕੰਪਨੀਆਂ ਦੀਆਂ ਗੱਡੀਆਂ ਵੀ ਤੇਲ ਦੀ ਢੋਆ-ਢੁਆਈ ਕਰਨ ਤੋਂ ਅਸਮਰਥ ਹਨ। ਹੜਤਾਲੀ ਡਿਪੂ ਤੇਲ ਨਹੀਂ ਭਰਨ ਦੇ ਰਹੇ ਹਨ।
ਇਸ ਦੇ ਨਾਲ ਹੀ ਪੈਟਰੋਲ ਪੰਪ ਸੰਚਾਲਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਕੱਲ੍ਹ ਤੱਕ ਦਾ ਸਟੌਕ ਹੈ। ਲੋਕਾਂ ਦਾ ਕਹਿਣਾ ਹੈ ਕਿ ਉਹ ਆਪਣੇ ਵਾਹਨਾਂ ਵਿੱਚ ਜ਼ਿਆਦਾ ਪੈਟਰੋਲ ਅਤੇ ਡੀਜ਼ਲ ਪੁਆ ਰਹੇ ਹਨ। ਇਸ ਦੇ ਨਾਲ ਹੀ ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਹੜਤਾਲ ਨੂੰ ਜਲਦ ਤੋਂ ਜਲਦ ਖਤਮ ਕੀਤਾ ਜਾਵੇ, ਇਸ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਹੋਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।