ਜਲੰਧਰ : ਜਲੰਧਰ ਵਿੱਚ DSP ਦਲਬੀਰ ਸਿੰਘ ਦਾ ਕਤਲ ਕਰਨ ਵਾਲੇ ਕਾਤਲ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ । ਬੱਸ ਸਟੈਂਡ ਨੇੜੇ ਜਿਸ ਆਟੋ ਵਿੱਚ ਡੀਐਸਪੀ ਘਰ ਲਈ ਰਵਾਨਾ ਹੋਏ ਸਨ, ਦੇ ਡਰਾਈਵਰ ਨੇ DSP ਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਦੋਸ਼ੀ ਨੂੰ Police ਨੇ ਬੁੱਧਵਾਰ ਸਵੇਰੇ ਹੀ ਗ੍ਰਿਫਤਾਰ ਕਰ ਲਿਆ ਹੈ। ਫਿਲਹਾਲ ਪੁਲਿਸ ਨੇ ਮੁਲਜ਼ਮਾਂ ਕੋਲੋਂ ਪਿਸਤੌਲ ਬਰਾਮਦ ਨਹੀਂ ਕੀਤਾ ਹੈ। ਇਸ ਸਬੰਧੀ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਮੰਗਲਵਾਰ ਰਾਤ ਕਰੀਬ 12.30 ਵਜੇ ਪੁਲਿਸ ਨੂੰ ਵਰਕਸ਼ਾਪ ਚੌਕ ਨੇੜੇ ਸਥਿਤ ਸ਼ਰਾਬ ਦੇ ਠੇਕੇ ਦੇ ਸੀਸੀਟੀਵੀ ਫੁਟੇਜ ਦੀ ਮਦਦ ਮਿਲੀ, ਜਿਸ ਵਿੱਚ ਮੁਲਜ਼ਮ ਦੀ ਪਛਾਣ ਹੋ ਗਈ। ਪੁਲਿਸ ਨੇ ਸੀਸੀਟੀਵੀ ਦੇ ਅਧਾਰ ‘ਤੇ ਮੁਲਜ਼ਮ ਦੀ ਪਛਾਣ ਕੀਤੀ ਅਤੇ ਬੁੱਧਵਾਰ ਸਵੇਰੇ ਗ੍ਰਿਫਤਾਰ ਕਰ ਲਿਆ। ਮੁਲਜ਼ਮ ਨੂੰ ਜਲਦ ਪੁਲਿਸ ਕੋਰਟ ਵਿੱਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।