ਚੰਡੀਗੜ੍ਹ: ਪੰਜਾਬ ਦੀਆਂ ਝਾਕੀਆਂ 26 ਜਨਵਰੀ ਦੀ ਪਰੇਡ ਵਿੱਚ ਸ਼ਾਮਲ ਨਾਂ ਕੀਤੇ ਜਾਣ ਦੇ ਮੁੱਦੇ ‘ਤੇ ਜੋ ਵਿਵਾਦ ਪੈਦਾ ਹੋਇਆ ਸੀ ਉਸ ‘ਤੇ ਰੱਖਿਆ ਮੰਤਰਾਲੇ ਦੇ ਇੱਕ ਬਿਆਨ ਨੇ ਹੋਰ ਮਾਮਲਾ ਭਖਾ ਦਿੱਤਾ ਹੈ। ਮੰਤਰਾਲੇ ਵੱਲੋ਼ ਜਨਤਕ ਕੀਤੀਆਂ ਪੰਜਾਬ ਦੀਆਂ ਝਾਕੀਆਂ ਵਿੱਚ ਭਗਵੰਤ ਮਾਨ ਜਾ ਕੇਜਰੀਵਾਲ ਦੀਆਂ ਫੋਟੋਆ ਨਹੀਂ ਲੱਗੀਆਂ ਹਨ। ਜਿਸ ਨੂੰ ਲੈ ਕੇ ਹੁਣ ਸੀਐਮ ਭਗਵੰਤ ਮਾਨ ਨੇ ਜਾਖੜ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸੁਨੀਲ ਜਾਖੜ ਜੀ ਹੁਣ ਕਿਹੜੇ ਮੂੰਹ ਨਾਲ ਪੰਜਾਬੀਆਂ ਦਾ ਸਾਹਮਣਾ ਕਰੋਗੇ ?? 26 ਜਨਵਰੀ ਝਾਕੀਆਂ ਦੇ ਮਾਮਲੇ ਚ ਤੁਸੀਂ ਭਾਜਪਾ ਦੇ ਕਹਿਣ ਤੇ ਪੰਜਾਬ ਦੇ ਪੱਖ ਚ ਖੜਣ ਦੀ ਬਜਾਇ ਅਰਵਿੰਦ ਕੇਜਰੀਵਾਲ ਅਤੇ ਮੇਰੇ ਉੱਤੇ ਝੂਠੇ ਅਤੇ ਬੇਤੁੱਕੇ ਇਲਜ਼ਾਮ ਲਾਏ..ਹੁਣ ਤਾਂ ਰੱਖਿਆ ਮੰਤਰਾਲੇ ਨੇ ਵੀ ਸਪੱਸ਼ਟ ਕਰ ਦਿੱਤਾ..ਪੰਜਾਬੀ ਤੁਹਾਨੂੰ ਕਦੇ ਮਾਫ ਨਹੀਂ ਕਰਨਗੇ।
ਸੁਨੀਲ ਜਾਖੜ ਜੀ ਹੁਣ ਕਿਹੜੇ ਮੂੰਹ ਨਾਲ ਪੰਜਾਬੀਆਂ ਦਾ ਸਾਹਮਣਾ ਕਰੋਗੇ ?? 26 ਜਨਵਰੀ ਝਾਕੀਆਂ ਦੇ ਮਾਮਲੇ ਚ ਤੁਸੀਂ ਭਾਜਪਾ ਦੇ ਕਹਿਣ ਤੇ ਪੰਜਾਬ ਦੇ ਪੱਖ ਚ ਖੜਣ ਦੀ ਬਜਾਇ ਅਰਵਿੰਦ ਕੇਜਰੀਵਾਲ ਅਤੇ ਮੇਰੇ ਉੱਤੇ ਝੂਠੇ ਅਤੇ ਬੇਤੁੱਕੇ ਇਲਜ਼ਾਮ ਲਾਏ..ਹੁਣ ਤਾਂ ਰੱਖਿਆ ਮੰਤਰਾਲੇ ਨੇ ਵੀ ਸਪੱਸ਼ਟ ਕਰ ਦਿੱਤਾ..ਪੰਜਾਬੀ ਤੁਹਾਨੂੰ ਕਦੇ ਮਾਫ ਨਹੀਂ ਕਰਨਗੇ pic.twitter.com/U0RqtMsr32
— Bhagwant Mann (@BhagwantMann) January 5, 2024
ਸੁਨੀਲ ਜਾਖੜ ਨੇ ਦਾਅਵਾ ਕੀਤਾ ਸੀ ਝਾਕੀਆਂ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਫੋਟੋਆਂ ਲਾਈਆਂ ਗਈਆਂ ਸਨ। ਹਾਲਾਂਕਿ ਇਸ ਤੋਂ ਬਾਅਦ ਰੱਖਿਆ ਮੰਤਰਾਲੇ ਵਲੋਂ ਇਸ ਬਾਰੇ ਹੋਰ ਪੱਖ ਰੱਖਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।