ਨਿਊਜ਼ ਡੈਸਕ: ਕਪੂਰਥਲਾ ਦੀ ਮਾਡਰਨ ਜੇਲ੍ਹ ’ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਜੇਲ੍ਹ ਚ ਭੰਨਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜੱਗੂ ਭਗਵਾਨਪੁਰੀਆ ਖ਼ਿਲਾਫ਼ ਕਪੂਰਥਲਾ ਜੇਲ੍ਹ ਵਿਚ ਐੱਲਈਡੀ ਟੀਵੀ ਤੋੜਨ ਤੇ ਤਾਰਾਂ ਪੁੱਟਣ ਕਾਰਨ ਨਵਾਂ ਕੇਸ ਦਰਜ ਕੀਤਾ ਗਿਆ ਹੈ।
ਦਸ ਦਈਏ ਕਿ ਜੱਗੂ ਕਪੂਰਥਲਾ ਦੀ ਜੇਲ੍ਹ ‘ਚ ਪਿਛਲੇ ਤਿੰਨ ਮਹੀਨੇ ਤੋਂ ਬੰਦ ਹੈ ਤੇ ਉਹ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਹੈ। ਮਿਲੀ ਜਾਣਕਾਰੀ ਅਨੁਸਾਰ ਜੱਗੂ ਭਗਵਾਨਪੁਰੀਆ ਵੱਲੋਂ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ ਥਾਣਾ ਕੋਤਵਾਲੀ ਪੁਲਿਸ ਨੇ ਗੈਂਗਸਟਰ ਖਿਲਾਫ 427 ਆਈਪੀਸੀ ਅਤੇ 42-ਏ ਪ੍ਰਿਜ਼ਨ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।