ਚੰਡੀਗੜ੍ਹ: ਉੱਤਰੀ ਭਾਰਤ ਕੜਾਕੇ ਦੀ ਠੰਢ ਦੀ ਮਾਰ ਝੱਲ ਰਿਹਾ ਹੈ। ਦਿੱਲੀ ਤੋਂ ਲੈ ਕੇ ਪੰਜਾਬ ਅਤੇ ਹਰਿਆਣਾ ਤਕ ਕੜਾਕੇ ਦੀ ਠੰਢ ਪੈ ਰਹੀ ਹੈ। ਹਾਲਾਤ ਇਹ ਹਨ ਕਿ ਠੰਢ ਕਾਰਨ ਲੋਕ ਘਰਾਂ ‘ਚ ਰਹਿਣ ਨੂੰ ਮਜਬੂਰ ਹਨ। ਉੱਥੇ ਹੀ ਗੱਲ ਕਰੀਏ ਪੰਜਾਬ ਦੀ ਤਾਂ ਸੂਬੇ ਨੂੰ ਸੀਤ ਲਹਿਰ ਤੇ ਧੁੰਦ ਦੀ ਦੋਹਰੀ ਮਾਰ ਝੱਲਣੀ ਪੈ ਰਹੀ ਹੈ।
ਪਿਛਲੇ ਕਈ ਦਿਨਾਂ ਤੋਂ ਅਸਮਾਨ ‘ਚ ਸੰਘਣੀ ਧੁੰਦ ਛਾਈ ਹੋਈ ਹੈ ਜਿਸ ਕਾਰਨ ਸੂਰਜ ਦੇ ਵੀ ਦਰਸ਼ਨ ਨਹੀਂ ਹੋ ਰਹੇ ਹਨ। ਮੌਸਮ ਵਿਭਾਗ ਅਨੁਸਾਰ ਪੰਜਾਬ ਨੂੰ ਇਕ ਹਫ਼ਤੇ ਤਕ ਕੜਾਕੇ ਦੀ ਠੰਢ ਤੋਂ ਰਾਹਤ ਨਹੀਂ ਮਿਲੇਗੀ ਤੇ ਧੁੰਦ ਇਸੇ ਤਰ੍ਹਾਂ ਬਰਕਰਾਰ ਰਹੇਗੀ। ਚੰਡੀਗੜ੍ਹ ਮੌਸਮ ਵਿਭਾਗ ਅਨੁਸਾਰ ਅਗਲੇ ਇਕ ਹਫ਼ਤੇ ਤਕ ਪੰਜਾਬ ਵਿੱਚ ਸੰਘਣੀ ਧੁੰਦ ਤੇ ਠੰਢ ਦੀ ਸਥਿਤੀ ਰਹੇਗੀ। ਉੱਥੇ ਹੀ ਇਸ ਤੋਂ ਬਾਅਦ ਵੀ ਠੰਢ ਤੋਂ ਰਾਹਤ ਨਹੀਂ ਮਿਲੇਗੀ।
ਅੱਜ ਰੂਪਨਗਰ, ਸੰਗਰੂਰ, ਮਾਨਸਾ, ਬਰਨਾਲਾ, ਬਠਿੰਡਾ, ਮੋਗਾ, ਫਰੀਦਕੋਟ, ਮੁਕਤਸਰ, ਫਾਜ਼ਿਲਕਾ ਤੇ ਫ਼ਿਰੋਜ਼ਪੁਰ ਵਿੱਚ ਠੰਢ ਦੀ ਸਥਿਤੀ ਬਣੀ ਰਹੇਗੀ, ਜਦਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਧੁੰਦ ਛਾਈ ਰਹੇਗੀ। ਇਸ ਦੇ ਨਾਲ ਹੀ ਪੰਜਾਬ ‘ਚ ਮੌਸਮ ਆਮ ਤੌਰ ‘ਤੇ ਖੁਸ਼ਕ ਰਹੇਗਾ। ਇੱਥੇ 12 ਜਨਵਰੀ ਤੱਕ ਅਜਿਹੇ ਹੀ ਹਾਲਾਤ ਬਣੇ ਰਹਿਣਗੇ।
ਉੱਥੇ ਹੀ ਮੋਹਾਲੀ ‘ਚ ਸੰਘਣਾ ਕੋਹਰਾ ਸੜਕਾਂ ‘ਤੇ ਵਾਹਨ ਚਾਲਕਾਂ ਲਈ ਕਾਲ ਬਣ ਰਿਹਾ ਹੈ। ਇਥੇ ਕੋਹਰੇ ਕਾਰਨ ਤਿੰਨ ਵੱਖ-ਵੱਖ ਸੜਕ ਹਾਦਸਿਆਂ ਵਿੱਚ ਇਕ ਨੌਜਵਾਨ ਸਣੇ ਤਿੰਨ ਲੋਕਾਂ ਦੀ ਜਾਨ ਚਲੀ ਗਈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।