ਨਵਜੋਤ ਸਿੱਧੂ ਤੋਂ ਇਲਾਵਾ ਇਹਨਾਂ ਲੀਡਰਾਂ ਨੇ ਵੀ ਕਾਂਗਰਸ ਦੀ ਮੀਟਿੰਗ ਤੋਂ ਬਣਾਈ ਦੂਰੀ

Global Team
2 Min Read

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਦੇਵੇਂਦਰ ਯਾਦਵ ਨੇ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿੱਚ ਮੀਟਿੰਗ ਰੱਖੀ ਸੀ। ਇਸ ਮੀਟਿੰਗ ਤੋਂ ਜਿੱਥੇ ਨਵਜੋਤ ਸਿੰਘ ਸਿੱਧੂ ਬਾਹਰ ਸਨ ਤਾਂ ਉੱਥੇ ਹੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਸ਼ਾਮਲ ਨਹੀਂ ਹੋਏ।

ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਸੂਬਾ ਕਾਂਗਰਸ ਦੇ ਬਲਾਕ ਪ੍ਰਧਾਨਾਂ, ਸੂਬਾ ਕਾਂਗਰਸ ਕਾਰਜਕਾਰਨੀ ਮੈਂਬਰਾਂ ਅਤੇ ਲੋਕ ਸਭਾ ਚੋਣਾਂ ਲਈ ਨਿਯੁਕਤ ਕੀਤੇ ਗਏ ਕੋਆਰਡੀਨੇਟਰਾਂ ਨਾਲ ਮੀਟਿੰਗ ਕੀਤੀ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਪਾਰਟੀ ਮੀਟਿੰਗ ਤੋਂ ਦੂਰੀ ਬਣਾਈ ਹੋਈ ਸੀ। ਜਿਸ ਦਾ ਕਾਰਨ ਨਾਰਾਜ਼ਗੀ ਹੈ।

ਚਰਨਜੀਤ ਸਿੰਘ ਚੰਨੀ ਅਤੇ ਭਾਰਤ ਭੂਸ਼ਣ ਆਸ਼ੂ ਦੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਨਾਲ ਗਠਜੋੜ ਤਹਿਤ ਲੋਕ ਸਭਾ ਚੋਣਾਂ ਲੜਨ ਦੇ ਮੂਡ ਵਿੱਚ ਨਹੀਂ ਹੈ। ਇਸ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਹੀ ਲੀਡਰਾਂ ਖਿਲਾਫ਼ ਕੀਤੇ ਜਾਂਦੇ ਸ਼ਬਦੀ ਵਾਰਾਂ ਤੋਂ ਵੀ ਚੰਨੀ, ਆਸ਼ੂ ਸਮੇਤ ਕਈ ਲੀਡਰ ਨਾਰਾਜ਼ ਹਨ।

ਪਹਿਲੇ ਦਿਨ ਮੀਟਿੰਗ ਵਿੱਚ ਕਈ ਲੀਡਰਾਂ ਨੇ ਇੰਚਾਰਜ ਦੇਵੇਂਦਰ ਯਾਦਵ ਦੇ ਸਾਹਮਣੇ ਨਵਜੋਤ ਸਿੰਘ ਸਿੱਧੂ ਵੱਲੋਂ ਪਾਰਟੀ ਤੋਂ ਇਲਾਵਾ ਰੈਲੀਆਂ ਕਰਨ ਆਦਿ ਦਾ ਮੁੱਦਾ ਉਠਾਇਆ। ਆਗੂਆਂ ਦਾ ਤਰਕ ਸੀ ਕਿ ਇਸ ਨਾਲ ਪਾਰਟੀ ਦਾ ਨੁਕਸਾਨ ਹੋ ਰਿਹਾ ਹੈ।

ਲੀਡਰਾਂ ਨੇ ਕਿਹਾ ਸੀ ਕਿ ਪਾਰਟੀ ਨੂੰ ਇਸ ਦਾ ਨਤੀਜਾ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਿਆ ਹੈ। ਹੁਣ ਵੀ ਸਥਿਤੀ ਉਹੀ ਬਣੀ ਹੋਈ ਹੈ। ਅਜਿਹੇ ‘ਚ ਇਸ ‘ਤੇ ਰੋਕ ਲਗਾਉਣੀ ਚਾਹੀਦੀ ਹੈ। ਇਸ ਨਾਲ ਸੂਬੇ ‘ਚ ਗਲਤ ਸੰਦੇਸ਼ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment