ਸੋਨੀਪਤ: ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਖ਼ਿਲਾਫ਼ ਕਾਰਵਾਈ ਤੇਜ਼ ਹੋ ਗਈ ਹੈ। ਖਬਰ ਹੈ ਕਿ ਸੋਨੀਪਤ ‘ਚ ਸ਼ਾਰਪ ਸ਼ੂਟਰ ਅੰਕਿਤ ਸੇਰਸਾ ਅਤੇ ਪ੍ਰਿਆਵਰਤ ਫੌਜੀ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਗਈ ਹੈ। NIA ਯਾਨੀ ਰਾਸ਼ਟਰੀ ਜਾਂਚ ਏਜੰਸੀ ਦੀ ਛਾਪੇਮਾਰੀ ਕਰੀਬ 2 ਘੰਟੇ ਤੱਕ ਚੱਲੀ। ਇਸ ਦੌਰਾਨ ਸਥਾਨਕ ਪੁਲਿਸ ਵੀ ਮੌਜੂਦ ਸੀ।
ਜਾਣਕਾਰੀ ਮੁਤਾਬਕ NIA ਦੀ ਟੀਮ ਸਵੇਰੇ 5 ਵਜੇ ਦੋਹਾਂ ਦੇ ਘਰ ਪਹੁੰਚੀ ਸੀ। ਐਨਆਈਏ ਅਧਿਕਾਰੀਆਂ ਨੇ ਸਥਾਨਕ ਪੁਲਿਸ ਨਾਲ ਮਿਲ ਕੇ ਦੋਵਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਸਵੇਰੇ ਕਰੀਬ 7 ਵਜੇ ਤੱਕ ਜਾਰੀ ਰਹੀ।
ਇਸ ਤੋਂ ਪਹਿਲਾਂ ਵੀ NIA ਨੇ ਦੋਵਾਂ ਗੈਂਗਸਟਰਾਂ ਦੇ ਘਰਾਂ ‘ਤੇ ਤਿੰਨ ਵਾਰ ਛਾਪੇਮਾਰੀ ਕੀਤੀ ਸੀ। ਇਸ ਤੋਂ ਇਲਾਵਾ ਸਥਾਨਕ ਪੁਲਿਸ ਵੀ ਇਨ੍ਹਾਂ ਪਿੰਡਾਂ ਵਿੱਚ ਲਗਾਤਾਰ ਗਸ਼ਤ ਕਰਦੀ ਰਹਿੰਦੀ ਹੈ। ਹਾਲਾਂਕਿ ਪਰਿਵਾਰਕ ਮੈਂਬਰ ਫਿਲਹਾਲ ਜਾਂਚ ਬਾਰੇ ਕੁਝ ਵੀ ਦੱਸਣ ਨੂੰ ਤਿਆਰ ਨਹੀਂ ਹਨ।
ਇਸ ਤੋਂ ਇਲਾਵਾ ਫ਼ਿਰੋਜ਼ਪੁਰ ‘ਚ ਵੀ ਤਿੰਨ ਥਾਵਾਂ ‘ਤੇ NIA ਵੱਲੋਂ ਤੜਕਸਾਰ ਛਾਪੇਮਾਰੀ ਕੀਤੀ ਗਈ। ਕੇਂਦਰੀ ਟੀਮ ਦੇ ਨਾਲ ਨਾਲ ਪੰਜਾਬ ਪੁਲਿਸ ਦੇ ਮੁਲਾਜ਼ਮ ਵੀ ਮੌਜੂਦ ਸਨ। ਰੇਡ ਸਬੰਧੀ ਅਧਿਕਾਰੀਆਂ ਨੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ। NIA ਨੇ ਅੱਜ ਸਵੇਰੇ ਫਿਰੋਜ਼ਪੁਰ ਦੇ ਬਾਬਾ ਰਾਮ ਲਾਲ ਨਗਰ ‘ਚ ਸੁਖਦੀਪ ਸਿੰਘ ਦੇ ਘਰ ਛਾਪਾ ਮਾਰਿਆ। ਸੁਖਦੀਪ ਸਿੰਘ ਦੀ ਪਤਨੀ ਨੇ ਦੱਸਿਆ ਕਿ NIA ਨਸ਼ੇ ਦੇ ਸਬੰਧ ‘ਚ ਘਰ ਦੀ ਜਾਂਚ ਕਰ ਰਹੀ ਸੀ ਅਤੇ ਘਰ ਦੀ ਤਲਾਸ਼ੀ ਵੀ ਲਈ ਸੀ ਪਰ ਮੇਰੇ ਪਤੀ ਨੇ ਅਜਿਹਾ ਕੁਝ ਵੀ ਨਹੀਂ ਕੀਤਾ। ਮੇਰੇ ਪਤੀ ਇੱਕ ਪ੍ਰਾਈਵੇਟ ਬੱਸ ਵਿੱਚ ਚੈਕਰ ਵਜੋਂ ਕੰਮ ਕਰਦਾ ਸੀ ਪਰ ਹੁਣ ਉਹ ਕੰਮ ਛੱਡ ਚੁਕਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।