ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਮਾਣਯੋਗ ਅਦਾਲਤ ’ਚ ਪਹੁੰਚੇ। ਉਨ੍ਹਾਂ ਨੇ ਮੁੱਖ ਮੰਤਰੀ ਦੇ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਦਰਜ ਕੀਤਾ ਹੈ।
Have filed a defamation suit in the hon’ble court of Civil Judge (senior division) Sri Muktsar Sahib, seeking Rs 1 crore damages from CM @BhagwantMann for wilful defamation as part of an @AamAadmiParty conspiracy against me, my family as well as my party – Shiromani Akali Dal.… pic.twitter.com/Qx3V4JdkzQ
— Sukhbir Singh Badal (@officeofssbadal) January 11, 2024
ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਸੀਐਮ ਮਾਨ ਨੂੰ ਮੁਆਫ਼ੀ ਮੰਗਣ ਲਈ 5 ਦਿਨਾਂ ਦਾ ਸਮਾਂ ਦਿੱਤਾ ਸੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 17 ਨਵੰਬਰ 2023 ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ। ਜਿਸ ਵਿੱਚ ਉਹਨਾਂ ਨੇ ਦਾਅਵਾ ਕੀਤਾ ਸੀ ਕਿ ਸੀਐਮ ਨੇ ਪਰਿਵਾਰ ਦੇ ਮਾਣ-ਸਨਮਾਨ ਨੂੰ ਢਾਹ ਲਾਈ ਹੈ। ਇਸ ਲਈ ਨੋਟਿਸ ਮਿਲਣ ਦੇ 5 ਦਿਨਾਂ ਅੰਦਰ ਅੰਦਰ ਮੁਆਫ਼ੀ ਮੰਗੀ ਜਾਵੇ। ਜੇਕਰ ਸੀਐਮ ਭਗਵੰਤ ਮਾਨ ਮੁਆਫ਼ੀ ਨਹੀਂ ਮੰਗਦੇ ਤਾਂ ਫਿਰ ਅਗਲੀ ਕਾਰਵਾਈ ਕੀਤੀ ਜਾਵੇਗੀ। ਸੁਖਬੀਰ ਬਾਦਲ ਨੇ ਨੋਟਿਸ ਵਿੱਚ ਕਿਹਾ ਕਿ ਮੁੱਖ ਮੰਤਰੀ ਨੇ 1 ਨਵੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਚ ਰੱਖੀ ਬਹਿਸ ਦੌਰਾਨ ਜਾਣਬੁੱਝ ਕੇ ਗਲਤ ਅਤੇ ਤੱਥਾਂ ਤੋਂ ਕੋਰੀ ਬਿਆਨਬਾਜ਼ੀ ਬਾਦਲ ਪਰਿਵਾਰ ਨੂੰ ਨਿਸ਼ਾਨਾਂ ਬਣਾਇਆ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।