ਵਾਸ਼ਿੰਗਟਨ: ਅਮਰੀਕਾ ਤੇ ਬਰਤਾਨੀਆ ਨੇ ਅੱਜ ਯਮਨ ਵਿੱਚ ਇਰਾਨ ਸਮਰਥਕ ਹੂਤੀ ਬਾਗੀਆਂ ਵੱਲੋਂ ਵਰਤੀਆਂ ਜਾਂਦੀਆਂ ਦਰਜਨ ਤੋਂ ਵੱਧ ਥਾਵਾਂ ਉੱਤੇ ਹਮਏ ਕੀਤੀ। ਇਨ੍ਹਾਂ ਵਿੱਚ ਸਾਜ਼ੋ-ਸਾਮਾਨ, ਹਵਾਈ ਰੱਖਿਆ ਪ੍ਰਣਾਲੀਆਂ ਅਤੇ ਹਥਿਆਰਾਂ ਦੇ ਭੰਡਾਰਨ ਦੇ ਖੇਤਰ ਸ਼ਾਮਲ ਹਨ।
ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਇਸ ਸਬੰਧੀ ਕਿਹਾ ਕਿ ਇਨ੍ਹਾਂ ਹਮਲਿਆਂ ਦਾ ਮਕਸਦ ਇਹ ਸਾਫ ਕਰਨਾ ਹੈ ਕਿ ਅਮਰੀਕਾ ਅਤੇ ਉਸ ਦੇ ਸਹਿਯੋਗੀ ਲਾਲ ਸਾਗਰ ’ਚ ਅਤਿਵਾਦੀ ਸਮੂਹ ਦੇ ਹਮਲਿਆਂ ਨੂੰ ਬਰਦਾਸ਼ਤ ਨਹੀਂ ਕਰਨਗੇ। ਬਾਈਡਨ ਨੇ ਕਿਹਾ ਕਿ ਅਮਰੀਕਾ ਅਤੇ ਉਸ ਦੇ ਸਹਿਯੋਗੀਆਂ ਨੇ ਪੂਰੀ ਤਰ੍ਹਾਂ ਵਿਚਾਰ-ਵਟਾਂਦਰੇ ਤੋਂ ਬਾਅਦ ਇਹ ਕਦਮ ਚੁੱਕਿਆ ਹੈ।
ਅਮਰੀਕੀ ਰਾਸ਼ਟਰਪਤੀ ਨੇ ਇਕ ਬਿਆਨ ਵਿਚ ਕਿਹਾ ਕਿ ਇਹ ਹਮਲੇ ਲਾਲ ਸਾਗਰ ਵਿਚ ਕੌਮਾਂਤਰੀ ਜਹਾਜ਼ਾਂ ’ਤੇ ਹੂਤੀ ਬਾਗੀਆਂ ਦੇ ਹਮਲਿਆਂ ਦਾ ਬਦਲਾ ਲੈਣ ਲਈ ਕੀਤੇ ਗਏ ਹਨ। ਬਾਗੀਆਂ ਦੇ ਹਮਲਿਆਂ ਨੇ ਅਮਰੀਕੀ ਕਰਮਚਾਰੀਆਂ, ਨਾਗਰਿਕਾਂ ਅਤੇ ਸਾਡੇ ਭਾਈਵਾਲਾਂ ਨੂੰ ਖਤਰੇ ’ਚ ਪਾ ਦਿਤਾ ਹੈ, ਵਪਾਰ ਨੂੰ ਖਤਰੇ ’ਚ ਪਾ ਦਿਤਾ ਹੈ ਅਤੇ ਨੇਵੀਗੇਸ਼ਨ ਦੀ ਆਜ਼ਾਦੀ ਨੂੰ ਖਤਰੇ ’ਚ ਪਾ ਦਿਤਾ ਹੈ।
When it comes to gun violence, we don’t have to “get over it.”
We have to stop it. pic.twitter.com/5buZhSMqe7
— Joe Biden (@JoeBiden) January 12, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।