ਚੰਡੀਗੜ੍ਹ: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਠੰਡ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ ਤਿੰਨਾਂ ਥਾਵਾਂ ‘ਤੇ 2 ਦਿਨਾਂ ਲਈ ਠੰਡ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿੱਚ ਆਫ਼ਤ ਪ੍ਰਬੰਧਨ ਲੋਕਾਂ ਨੂੰ ਠੰਢ ਵਿੱਚ ਬਾਹਰ ਨਾ ਨਿਕਲਣ ਦਾ ਸੁਨੇਹਾ ਦੇ ਰਿਹਾ ਹੈ। ਚੰਡੀਗੜ੍ਹ ਅਤੇ ਹਿਮਾਚਲ ਵਿੱਚ ਸਵੇਰੇ ਧੁੰਦ ਅਤੇ ਦਿਨ ਵੇਲੇ ਧੁੱਪ ਰਹੇਗੀ।
ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਗੁਰਦਾਸਪੁਰ (3.8 ਡਿਗਰੀ) ਤੇ ਹਰਿਆਣਾ ’ਚ ਨਾਰਨੌਲ (3 ਡਿਗਰੀ) ਸਭ ਤੋਂ ਠੰਢੇ ਰਹੇ ਜਦੋਂਕਿ ਕੌਮੀ ਰਾਜਧਾਨੀ ਦਿੱਲੀ (3.6 ਡਿਗਰੀ) ਵਿਚ ਪਿਛਲੇ ਪੰਜ ਸਾਲਾਂ ਦਾ ਸਭ ਤੋਂ ਠੰਢਾ ਦਿਨ ਦਰਜ ਕੀਤਾ ਗਿਆ। ਅੰਮ੍ਰਿਤਸਰ, ਲੁਧਿਆਣਾ ਤੇ ਪਟਿਆਲਾ ’ਚ ਘੱਟੋ ਘੱਟ ਤਾਪਮਾਨ ਕ੍ਰਮਵਾਰ 7.2, 4.9 ਤੇ 5.4 ਡਿਗਰੀ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਗੁਰਦਾਸਪੁਰ ਦਾ ਘੱਟੋ ਘੱਟ ਤਾਪਮਾਨ 3.8, ਬਠਿੰਡਾ ਦਾ 4.5, ਫਰੀਦਕੋਟ ਦਾ 5 ਡਿਗਰੀ ਰਿਹਾ। ਰਾਜਧਾਨੀ ਚੰਡੀਗੜ੍ਹ ਦਾ ਘੱਟੋ ਘੱਟ ਤਾਪਮਾਨ 6.8 ਡਿਗਰੀ ਦਰਜ ਕੀਤਾ ਗਿਆ।
ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੌਸਮ ਹੋਵੇਗਾ ਖ਼ਰਾਬ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਕਪੂਰਥਲਾ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਲੁਧਿਆਣਾ, ਮਾਨਸਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਪਟਿਆਲਾ ਵਿੱਚ ਬਹੁਤ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ। ਅੱਜ ਵਿਜ਼ੀਬਿਲਟੀ 50 ਮੀਟਰ ਦੇ ਕਰੀਬ ਰਹਿਣ ਦੀ ਉਮੀਦ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।