ਨਿਊਜ਼ ਡੈਸਕ: ਅਮਰੀਕਾ ਦੇ ਕੁਨੈਕਟੀਕਟ ਸੂਬੇ ਦੇ ਹਾਰਟਫੋਰਡ ਸ਼ਹਿਰ ’ਚ ਸ਼ੱਕੀ ਹਾਲਾਤ ’ਚ ਦੋ ਭਾਰਤੀ ਵਿਦਿਆਰਥੀਆਂ ਦੀਆਂ ਲਾਸ਼ਾਂ ਅਪਾਰਟਮੈਂਟ ਦੇ ਕਮਰੇ ’ਚ ਮਿਲੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਵਿਦਿਆਰਥੀ 28 ਦਸੰਬਰ ਨੂੰ ਹੀ ਉੱਚ ਸਿੱਖਿਆ ਲਈ ਅਮਰੀਕਾ ਆਏ ਸਨ। ਵਿਦਿਆਰਥੀਆਂ ਦੀ ਮੌਤ ਦੀ ਖ਼ਬਰ ਸੁਣ ਕੇ ਵਿਦਿਆਰਥੀਆਂ ਦੇ ਘਰਾਂ ‘ਚ ਸੋਗ ਪਸਰ ਗਿਆ ਹੈ। ਹਾਲਾਂਕਿ ਹੁਣ ਤੱਕ ਦੋਵਾਂ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲਗ ਸਕਿਆ ਹੈ।
ਹਾਸਿਲ ਜਾਣਕਾਰੀ ਅਨੁਸਾਰ ਤੇਲੰਗਾਨਾ ਦੇ ਵਾਨਾਪਰਥੀ ਵਾਸੀ ਜੀ ਦਿਨੇਸ਼ (22) ਤੇ ਆਂਧਰਾ ਪ੍ਰਦੇਸ਼ ਦੇ ਸ਼੍ਰੀਕਾਕੁਲਮ ਵਾਸੀ ਨਿਕੇਸ਼ (21) ਦੇ ਨਜ਼ਦੀਕ ਹੀ ਰਹਿਣ ਵਾਲੇ ਦਿਨੇਸ਼ ਦੇ ਦੋਸਤ ਨੇ ਫੋਨ ਕਰ ਕੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਇੱਤਫ਼ਾਕ ਨਾਲ ਦਿਨੇਸ਼ ਤੇ ਨਿਕੇਸ਼ ਖ਼ਾਸ ਦੋਸਤ ਸਨ ਤੇ ਅਮਰੀਕਾ ਜਾਣ ਤੋਂ ਬਾਅਦ ਇਕ ਹੀ ਕਮਰੇ ’ਚ ਰਹਿ ਰਹੇ ਸਨ।
ਹਾਲਾਂਕਿ ਉਨ੍ਹਾਂ ਦਾ ਨਿਕੇਸ਼ ਦੇ ਪਰਿਵਾਰਕ ਮੈਂਬਰਾਂ ਨਾਲ ਕੋਈ ਸੰਪਰਕ ਨਹੀਂ ਹੈ। ਦਿਨੇਸ਼ ਦੇ ਪਰਿਵਾਰ ਨੇ ਕੇਂਦਰੀ ਸੈਰ ਸਪਾਟਾ ਮੰਤਰੀ ਜੀ ਕਿਸ਼ਨ ਰੈੱਡੀ ਤੇ ਤੇਲੰਗਾਨਾ ਦੇ ਮੁੱਖ ਮੰਤਰੀ ਏ ਰੇਵੰਤ ਰੈੱਡੀ ਨਾਲ ਦਿਨੇਸ਼ ਦੀ ਮ੍ਰਿਤਕ ਦੇਹ ਵਾਪਿਸ ਲਿਆਉਣ ’ਚ ਮਦਦ ਮੰਗੀ ਹੈ। ਵਾਨਾਪਰਥੀ ਦੀ ਵਿਧਾਇਕ ਟੀ ਮੇਘਾ ਰੈੱਡੀ ਨੇ ਵਿਦਿਆਰਥੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਹੌਸਲਾ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।