ਲੁਧਿਆਣਾ: ਲੁਧਿਆਣਾ ਦੇ ਗੁਲਜ਼ਾਰ ਕਾਲਜ ਵਿਚ ਕਸ਼ਮੀਰੀ ਵਿਦਿਆਰਥੀ ਦੀ ਮੌਤ ਹੋ ਗਈ। ਜੰਮੂ-ਕਸ਼ਮੀਰ ਦੇ ਬਾਰਾਮੂਲਾ ਦਾ ਰਹਿਣ ਵਾਲਾ ਬਾਰਿਕ ਹੁਸੈਨ ਬੀ.ਟੈੱਕ ਫਾਈਨਲ ਸਾਲ ਦਾ ਵਿਦਿਆਰਥੀ ਸੀ। ਵੀਰਵਾਰ ਨੂੰ ਉਹ ਹੋਸਟਲ ਦੇ ਕਮਰੇ ਦੇ ਬਾਹਰ ਅਚਾਨਕ ਬੇਹੋਸ਼ ਹੋ ਗਿਆ। ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮਿਲੀ ਜਾਣਕਾਰੀ ਅਨੁਸਾਰ ਬਾਰਿਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦਾ ਇੱਕ ਭਰਾ ਵੀ ਸੀ, ਜਿਸ ਦੀ ਇਕ ਸਾਲ ਪਹਿਲਾਂ ਮੌਤ ਹੋ ਗਈ ਸੀ।ਗੁਲਜ਼ਾਰ ਕਾਲਜ ਲਿਬੜਾ, ਖੰਨਾ ਵਿਚ ਪੜ੍ਹਦੇ ਹੋਰ ਕਸ਼ਮੀਰੀ ਵਿਦਿਆਰਥੀਆਂ ਨੇ ਦਸਿਆ ਕਿ ਬਾਰਿਕ ਉਨ੍ਹਾਂ ਤੋਂ ਵੱਖ ਰਹਿੰਦਾ ਸੀ। ਉਸ ਦੇ ਰੂਮਮੇਟ ਦੂਜੇ ਰਾਜਾਂ ਦੇ ਨੌਜਵਾਨ ਹਨ। ਬੁੱਧਵਾਰ ਰਾਤ ਨੂੰ ਰੋਜ਼ਾਨਾ ਦੀ ਤਰ੍ਹਾਂ ਖਾਣਾ ਖਾਣ ਤੋਂ ਬਾਅਦ ਉਹ ਆਪਣੇ ਕਮਰੇ ‘ਚ ਚਲਾ ਗਿਆ। ਉਹ ਬਿਲਕੁਲ ਠੀਕ ਲੱਗ ਰਿਹਾ ਸੀ।
ਬਾਰਿਕ ਦੇ ਕਮਰੇ ‘ਚ ਰਹਿਣ ਵਾਲੇ ਹੋਰ ਵਿਦਿਆਰਥੀਆਂ ਨੇ ਰੌਲਾ ਪਾਇਆ ਕਿ ਉਹ ਅਚਾਨਕ ਡਿੱਗ ਗਿਆ ਹੈ। ਜਦੋਂ ਉਨ੍ਹਾਂ ਨੇ ਬਾਰਿਕ ਨੂੰ ਸੰਭਾਲਿਆ ਤਾਂ ਉਹ ਬੇਹੋਸ਼ ਹੋ ਚੁੱਕਾ ਸੀ। ਵਿਦਿਆਰਥੀਆਂ ਦਾ ਰੌਲਾ ਸੁਣ ਕੇ ਕਾਲਜ ਸਟਾਫ਼ ਵੀ ਉਥੇ ਆ ਗਿਆ। ਰੂਮਮੇਟ ਬਾਰਿਕ ਨੂੰ ਚੁੱਕ ਕੇ ਹਸਪਤਾਲ ਲੈ ਗਏ। ਉੱਥੇ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ।
ਡੀਐਸਪੀ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਸਦਰ ਥਾਣੇ ਦੇ ਐਸਐਚਓ ਦਵਿੰਦਰਪਾਲ ਸਿੰਘ ਨੂੰ ਕਾਲਜ ਭੇਜਿਆ ਗਿਆ ਸੀ। ਉਥੋਂ ਜਾਣਕਾਰੀ ਹਾਸਲ ਕੀਤੀ। ਬਾਰਿਕ ਦੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਦੀ ਸੂਚਨਾ ਦੇ ਦਿਤੀ ਗਈ ਹੈ। ਉਨ੍ਹਾਂ ਦੇ ਬਿਆਨ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਲਾਸ਼ ਨੂੰ ਮੁਰਦਾਘਰ ‘ਚ ਰਖਵਾਇਆ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।