ਕੈਨੇਡਾ : ਭਾਰਤੀ ਮੂਲ ਦੀ ਮਹਿਲਾ ਟਰੱਕ ਡਰਾਈਵਰ ਕਰਿਸ਼ਮਾ ਜਗਰੂਪ ਨੇ ਕੈਨੇਡਾ ਦੀ ਅਦਾਲਤ ਵਿੱਚ ਕੋਕੀਨ ਦੀ ਤਸਕਰੀ ਦਾ ਜੁਰਮ ਕਬੂਲ ਕਰ ਲਿਆ ਹੈ। ਅਮਰੀਕਾ ਵਿੱਚ ਅਧਿਕਾਰੀਆਂ ਨੂੰ ਤਰਬੂਜ ਦੇ ਡੱਬਿਆਂ ’ਚੋਂ ਕਰੀਬ 30 ਕਿਲੋਗ੍ਰਾਮ ਕੋਕੀਨ ਮਿਲਣ ਤੋਂ ਬਾਅਦ ਭਾਰਤੀ ਮੂਲ ਦੀ ਕੈਨੇਡੀਅਨ ਟਰੱਕ ਡਰਾਈਵਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਜੁਰਮ ਕਬੂਲ ਕੀਤਾ ਹੈ। ਕੇਸ ਵਿੱਚ, ਉਸਨੂੰ ਵੱਧ ਤੋਂ ਵੱਧ 20 ਸਾਲ ਦੀ ਕੈਦ, 1 ਮਿਲੀਅਨ ਡਾਲਰ ਦਾ ਜੁਰਮਾਨਾ ਜਾਂ ਤਿੰਨ ਸਾਲ ਤੱਕ ਦੀ ਨਿਗਰਾਨੀ ਅਧੀਨ ਰਿਹਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਦਸ ਦਈਏ ਕਿ ਓਂਟਾਰੀਓ ਦੀ ਰਹਿਣ ਵਾਲੀ ਕਰਿਸ਼ਮਾ ਕੌਰ ਜਗਰੂਪ (42) ਮੋਂਟਾਨਾ ਬਾਰਡਰ ‘ਤੇ ਕੈਨੇਡਾ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੀ ਸੀ, ਜਦੋਂ ਉਸ ਨੂੰ ਕਸਟਮ ਅਤੇ ਬਾਰਡਰ ਪ੍ਰੋਟੈਕਸ਼ਨ ਅਫਸਰਾਂ ਨੇ ਫੜ ਲਿਆ। ਉਸ ਨੂੰ ਵੱਧ ਤੋਂ ਵੱਧ 20 ਸਾਲ ਦੀ ਕੈਦ, 10 ਡਾਲਰ ਦਾ ਜੁਰਮਾਨਾ ਹੋ ਸਕਦਾ ਹੈ। ਜਗਰੂਪ ਦੀ ਸਜ਼ਾ 23 ਮਈ ਤੈਅ ਕੀਤੀ ਗਈ ਹੈ। ਉਸ ਨੂੰ ਜੁਲਾਈ 2021 ’ਚ ਕਾਬੂ ਕੀਤਾ ਗਿਆ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।