ਨਿਊਜ਼ ਡੈਸਕ : ਚੀਨ ਦੇ ਹੇਨਾਨ ਸੂਬੇ ਵਿੱਚ ਇੱਕ ਸਕੂਲ ਦੇ ਹੋਸਟਲ ਵਿੱਚ ਅੱਗ ਲੱਗਣ ਕਾਰਨ 21 ਬੱਚਿਆਂ ਦੀ ਮੌਤ ਅਤੇ ਕਈ ਜਖ਼ਮੀ ਹੋ ਗਏ ਹਨ। ਹੇਨਾਨ ਦੇ ਯਾਨਸ਼ਾਨਪੂ ਪਿੰਡ ‘ਚ ਸਥਿਤ ਯਿੰਗਕਾਈ ਸਕੂਲ ‘ਚ ਸਥਾਨਿਕ ਸਮੇਂ ਅਨੁਸਾਰ ਰਾਤ 11 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ 11.38 ਵਜੇ ਅੱਗ ‘ਤੇ ਕਾਬੂ ਪਾਇਆ।
ਇਕ ਅਧਿਆਪਕ ਨੇ ਦੱਸਿਆ ਕਿ ਮਾਰੇ ਗਏ ਸਾਰੇ ਬੱਚੇ ਤੀਜੀ ਜਮਾਤ ਦੇ ਵਿਦਿਆਰਥੀ ਸਨ। ਇਸ ਮਾਮਲੇ ਵਿਚ ਸਕੂਲ ਮੁਖੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਅਤੇ ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।