ਬਠਿੰਡਾ : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮੌਤ ਦਾ ਡਰ ਸਤਾਉਣ ਲੱਗਾ ਹੈ। ਪੰਜਾਬ ਦੀ ਕਪੂਰਥਲਾ ਜੇਲ ‘ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਇਕ ਵਾਰ ਫਿਰ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਗੈਂਗ ਤੋਂ ਆਪਣੀ ਜਾਨ ਦਾ ਖਤਰਾ ਹੈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਜੱਗੂ ਭਗਵਾਨਪੁਰੀਆ ਨੂੰ ਕਪੂਰਥਲਾ ਤੋਂ ਬਠਿੰਡਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਜੱਗੂ ਦੇ ਵਕੀਲ ਵੱਲੋਂ ਪੰਜਾਬ ਦੇ ਡੀਜੀਪੀ ਅਤੇ ਜੇਲ੍ਹ ਪ੍ਰਸ਼ਾਸਨ ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਗਿਆ ਹੈ।
ਦੱਸ ਦਈਏ ਕਿ ਪੰਜ ਮਹੀਨੇ ਪਹਿਲਾਂ ਜੱਗੂ ਨੂੰ ਬਠਿੰਡਾ ਹਾਈਟੈਕ ਜੇਲ੍ਹ ਵਿੱਚ ਤਬਦੀਲ ਕਰਨ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਉਦੋਂ ਵੀ ਜੱਗੂ ਦੀ ਤਰਫੋਂ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਗਈ ਸੀ ਜਿਸ ਵਿੱਚ ਜੱਗੂ ਨੇ ਆਪਣੀ ਜਾਨ ਨੂੰ ਖਤਰਾ ਦੱਸਿਆ ਸੀ। ਉਸ ਨੇ ਦਾਅਵਾ ਕੀਤਾ ਸੀ ਕਿ ਜੇਕਰ ਉਸ ਨੂੰ ਬਠਿੰਡਾ ਜੇਲ੍ਹ ਭੇਜਿਆ ਗਿਆ ਤਾਂ ਲਾਰੈਂਸ ਜਾਂ ਉਸ ਦੇ ਸਾਥੀ ਉਸ ਦੀ ਹੱਤਿਆ ਕਰ ਸਕਦੇ ਹਨ। ਇੰਨਾ ਹੀ ਨਹੀਂ ਜੇਲ੍ਹ ‘ਚ ਸ਼ਿਫਟ ਹੋਣ ਸਮੇਂ ਉਸ ‘ਤੇ ਹਮਲਾ ਵੀ ਹੋ ਸਕਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।