ਨਿਊਜ਼ ਡੈਸਕ: ਅੱਜ 23 ਜਨਵਰੀ ਨੂੰ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ ਹੈ। ਇਹ ਹਿੰਮਤ ਨੂੰ ਸਲਾਮ ਕਰਨ ਦਾ ਦਿਨ ਹੈ। ਨੇਤਾ ਜੀ ਦੀ 127ਵੀਂ ਜਯੰਤੀ ਮਨਾਈ ਜਾ ਰਹੀ ਹੈ। ਇਸ ਦਿਨ ਨੂੰ ਨੇਤਾ ਜੀ ਦੀ ਯਾਦ ਵਿੱਚ ਪਰਾਕਰਮ ਦਿਵਸ ਵਜੋਂ ਮਨਾਇਆ ਜਾਂਦਾ ਹੈ। ਪਰਾਕਰਮ ਦਿਵਸ ਦੇ ਮੌਕੇ ‘ਤੇ ਲਾਲ ਕਿਲੇ ‘ਤੇ ਕਈ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ, ਜਿਸ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਿਰਕਤ ਕਰਨਗੇ। ਦੱਸ ਦਈਏ ਕਿ 2021 ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਐਲਾਨ ਕੀਤਾ ਸੀ ਕਿ ਹੁਣ ਤੋਂ ਹਰ ਸਾਲ 23 ਜਨਵਰੀ ਨੂੰ ਪਰਾਕਰਮ ਦਿਵਸ ਵਜੋਂ ਮਨਾਇਆ ਜਾਵੇਗਾ।
ਪ੍ਰਧਾਨ ਮੰਤਰੀ ਮੋਦੀ ਇੱਥੋਂ 23 ਤੋਂ 31 ਜਨਵਰੀ ਤੱਕ ਚੱਲਣ ਵਾਲੇ ਭਾਰਤ ਪਰਵ ਦਾ ਉਦਘਾਟਨ ਵੀ ਕਰਨਗੇ। ਇਸ ਵਿੱਚ 26 ਮੰਤਰਾਲੇ ਅਤੇ ਵਿਭਾਗ ਸ਼ਾਮਿਲ ਹੋਣਗੇ। ਇਹ ਪ੍ਰੋਗਰਾਮ ਲਾਲ ਕਿਲੇ ਦੇ ਸਾਹਮਣੇ ਰਾਮ ਲੀਲਾ ਮੈਦਾਨ ਅਤੇ ਮਾਧਵ ਦਾਸ ਪਾਰਕ ਵਿੱਚ ਹੋਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।