ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਬੁੱਧਵਾਰ ਨੂੰ ਹੋਈ ਜਿਸ ਵਿਚ ਅਹਿਮ ਫੈਸਲੇ ਲਏ ਗਏ। ਕੈਬਨਿਟ ਮੀਟਿੰਗ ਤੋਂ ਬਾਅਦ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ ਜਿਸ ਵਿਚ ਉਨ੍ਹਾਂ ਪੰਜਾਬ ਵਜ਼ਾਰਤ ਵੱਲੋਂ ਲਏ ਗਏ ਫੈਸਲੇ ਸਾਂਝੇ ਕੀਤੇ। ਪੰਜਾਬ ਸਰਕਾਰ ਵੱਲੋਂ ਫਰਿਸ਼ਤੇ ਸਕੀਮ ਨੂੰ ਮਨਜ਼ੂਰੀ ਦਿੱਤੀ। ਸਾਬਕਾ ਵਿਧਵਾਵਾਂ ਦੀ ਪੈਨਸ਼ਨ 6,000 ਤੋਂ ਵਧਾ ਕੇ 10,000 ਕੀਤੀ। ਕੱਟੇ ਗਏ 10,77,000 ਰਾਸ਼ਨ ਕਾਰਡ ਬਹਾਲ ਹੋਣਗੇ।
ਮੁੱਖ ਮੰਤਰੀ ਨੇ ਆਮ ਆਦਮੀ ਨੂੰ ਰਾਹਤ ਦਿੱਤੀ। ਉਨ੍ਹਾਂ ਦੱਸਿਆ ਕਿ ਆਟੇ ਦੀ ਡੋਰਸਟੈੱਪ ਡਲਿਵਰੀ ਜਲਦ ਸ਼ੁਰੂ ਹੋਵੇਗੀ। ਸੀਐੱਮ ਨੇ ਸੜਕ ਸੁਰੱਖਿਆ ਫੋਰਸ (SSF) ਦੀ ਲਾਂਚਿੰਗ 27 ਜਨਵਰੀ ਨੂੰ ਕਰਨ ਦਾ ਐਲਾਨ ਕੀਤਾ। ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਨੇ ਖੁਸ਼ਖਬਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਰੇਲਵੇ ਪੰਜਾਬ ਨੂੰ ਟ੍ਰੇਨਾਂ ਦੇਣ ਲਈ ਤਿਆਰ ਹੋ ਗਿਆ ਹੈ।
ਰਾਮਲਲਾ ਪ੍ਰਾਣ-ਪ੍ਰਤਿਸ਼ਠਾ ਦੇ ਮੌਕੇ ‘ਤੇ ਪੰਜਾਬ ‘ਚ 22 ਜਨਵਰੀ ਨੂੰ ਛੁੱਟੀ ਨਾ ਕਰਨ ‘ਤੇ ਸੀਐੱਮ ਨੇ ਸਪਸ਼ੱਟੀਕਰਨ ਦਿੰਦਿਆਂ ਕਿਹਾ ਕਿ ਲਾਈਵ ਟੈਲੀਕਾਸਟ ਲਈ ਛੁੱਟੀ ਦੀ ਲੋੜ ਨਹੀਂ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜਾਤ-ਪਾਤ ਦੀ ਸਿਆਸਤ ਨਹੀਂ ਕਰਦੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।