ਨਿਊਜ਼ ਡੈਸਕ: ਆਸਟ੍ਰੇਲੀਆ ਦੇ ਵਿਕਟੋਰੀਆ ‘ਚ ਪੰਜਾਬ ਦੀ ਇਕ ਔਰਤ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਚਾਰੋਂ ਇੱਕ ਹੀ ਪਰਿਵਾਰ ਨਾਲ ਸਬੰਧਤ ਸਨ। ਜਾਣਕਾਰੀ ਮੁਤਾਬਕ ਉਹ ਫਿਲਿਪ ਆਈਲੈਂਡ ਦੇਖਣ ਗਏ ਸਨ, ਜਿੱਥੇ ਉਹ ਪਾਣੀ ਵਿੱਚ ਡੁੱਬ ਗਏ।
ਮ੍ਰਿਤਕਾਂ ਵਿੱਚ ਫਗਵਾੜਾ ਦੇ ਸਮਾਜ ਸੇਵੀ ਸੋਂਧੀ ਪਰਿਵਾਰ ਦੀ ਨੂੰਹ ਵੀ ਸ਼ਾਮਲ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਉਸ ਦੀ ਨੂੰਹ ਆਪਣੇ ਨਾਨਕੇ ਪਰਿਵਾਰ ਨੂੰ ਮਿਲਣ ਆਸਟ੍ਰੇਲੀਆ ਗਈ ਹੋਈ ਸੀ। ਜਿੱਥੇ ਫਿਲਿਪ ਆਈਲੈਂਡ ਦੇ ਬੀਚ ‘ਤੇ ਡੁੱਬਣ ਨਾਲ ਉਸਦੀ ਮੌਤ ਹੋ ਗਈ। ਉਹਨਾਂ ਦੱਸਿਆ ਰੀਮਾ ਸੋਂਧੀ ਆਪਣੇ ਭਰਾ ਸੰਜੀਵ ਸੋਂਧੀ ਨਾਲ ਕੁਝ ਦਿਨ ਪਹਿਲਾਂ ਆਪਣੇ ਪਰਿਵਾਰ ਨੂੰ ਮਿਲਣ ਫਗਵਾੜਾ ਤੋਂ ਆਸਟ੍ਰੇਲੀਆ ਗਈ ਸੀ। ਇਸੇ ਦੌਰਾਨ ਅੱਜ ਉਥੋਂ ਉਨ੍ਹਾਂ ਨੂੰ ਦੁਖਦ ਸਮਾਚਾਰ ਮਿਲਿਆ ਕਿ ਰੀਮਾ ਸੋਂਧੀ ਦੀ ਪਾਣੀ ‘ਚ ਡੁੱਬਣ ਨਾਲ ਮੌਤ ਹੋ ਗਈ ਹੈ।
ਫਿਲਿਪ ਆਈਲੈਂਡ, ਜਿੱਥੇ ਇਹ ਹਾਦਸਾ ਵਾਪਰਿਆ, ਰੀਮਾ ਸੋਂਧੀ ਦੇ ਨਾਨਕੇ ਪਰਿਵਾਰ ਸਮੇਤ ਉਨ੍ਹਾਂ ਦੇ ਦੋ ਰਿਸ਼ਤੇਦਾਰਾਂ ਦੀ ਵੀ ਮੌਤ ਹੋ ਗਈ ਹੈ, ਜਦੋਂਕਿ ਇਕ ਹੋਰ ਨੂੰ ਗੰਭੀਰ ਹਾਲਤ ‘ਚ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਵੀ ਮ੍ਰਿਤਕ ਐਲਾਨ ਦਿੱਤਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।