ਲੁਧਿਆਣਾ: ਖੰਨਾ ਨੇੜਲੇ ਪਿੰਡ ਰਾਮਗੜ੍ਹ ਸਰਦਾਰਾ ਦਾ ਅਗਨੀਵੀਰ ਅਜੈ ਸਿੰਘ ਜੰਮੂ-ਕਸ਼ਮੀਰ ਵਿੱਚ ਸ਼ਹੀਦ ਹੋ ਗਿਆ। ਵੀਰਵਾਰ ਨੂੰ ਸੀਐਮ ਭਗਵੰਤ ਮਾਨ ਅਜੈ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ। ਮੁੱਖ ਮੰਤਰੀ ਨੇ ਸ਼ਹੀਦ ਦੀ ਮਾਤਾ, ਪਿਤਾ ਅਤੇ ਛੇ ਭੈਣਾਂ ਨਾਲ ਮੁਲਾਕਾਤ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣੇ ਦੇ ਪਿੰਡ ਰਾਮਗੜ੍ਹ ਸਰਦਾਰਾਂ ਦੇ ਅਗਨੀਵੀਰ ਸ਼ਹੀਦ ਅਜੈ ਸਿੰਘ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਵੰਡਾਇਆ। CM ਮਾਨ ਨੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਨਾਲ ਹੀ ਐਲਾਨ ਕੀਤਾ ਕਿ ਅਜੇ ਦੀ ਭੈਣ ਅੰਜਲੀ ਦੇਵੀ, ਜੋ ਬੀਏ ਦੂਜੇ ਸਾਲ ਵਿੱਚ ਹੈ, ਆਪਣੀ ਪੜ੍ਹਾਈ ਪੂਰੀ ਕਰੇਗੀ। ਉਸ ਲਈ ਨੌਕਰੀ ਰਾਖਵੀਂ ਰੱਖੀ ਗਈ ਹੈ। ਬੀ.ਏ. ਪੂਰੀ ਕਰਦੇ ਹੀ ਉਸ ਨੂੰ ਨੌਕਰੀ ਮਿਲ ਜਾਵੇਗੀ।
ਇਸ ਤੋਂ ਇਲਾਵਾ ਉਹਨਾਂ ਐਲਾਨ ਕੀਤਾ ਕਿ ਪਿੰਡ ਵਿੱਚ ਅਜੈ ਸਿੰਘ ਦੀ ਯਾਦਗਾਰ ਬਣਾਈ ਜਾਵੇਗੀ। ਪਿੰਡ ਵਿੱਚ ਮੂਰਤੀ ਸਥਾਪਿਤ ਕੀਤੀ ਜਾਵੇਗੀ। ਪਿੰਡ ਦੇ ਸਕੂਲ ਦਾ ਨਾਂ ਸ਼ਹੀਦ ਦੇ ਨਾਂ ’ਤੇ ਰੱਖਣ ਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ। ਪਿੰਡ ਦੀ ਡਿਸਪੈਂਸਰੀ ਨੂੰ ਅਪਗ੍ਰੇਡ ਕੀਤਾ ਜਾਵੇਗਾ। ਉੱਥੇ ਇੱਕ ਆਮ ਆਦਮੀ ਕਲੀਨਿਕ ਬਣਾਇਆ ਜਾਵੇਗਾ।
ਲੁਧਿਆਣੇ ਦੇ ਪਿੰਡ ਰਾਮਗੜ੍ਹ ਸਰਦਾਰਾਂ ਦੇ ਅਗਨੀਵੀਰ ਸ਼ਹੀਦ ਅਜੈ ਸਿੰਘ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਵੰਡਾਇਆ…ਸਰਕਾਰ ਦੇ ਵਾਅਦੇ ਮੁਤਾਬਕ ਸਨਮਾਨ ਰਾਸ਼ੀ ਵੱਜੋਂ 1 ਕਰੋੜ ਰੁਪਏ ਦਾ ਚੈੱਕ ਪਰਿਵਾਰ ਨੂੰ ਸੌਂਪਿਆ…ਸਕੂਲ ਦਾ ਨਾਮ ਸ਼ਹੀਦ ਦੇ ਨਾਮ ‘ਤੇ ਹੋਵੇਗਾ ਨਾਲ ਹੀ ਪਿੰਡ ‘ਚ ਸਟੇਡੀਅਮ ਬਣਾਇਆ ਜਾਵੇਗਾ…ਪਰਿਵਾਰ ਦੇ ਇੱਕ ਮੈਂਬਰ ਨੂੰ… pic.twitter.com/R2vxKnHnRb
— Bhagwant Mann (@BhagwantMann) January 25, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।