ਗਵਰਨਰ ਬਨਵਾਰੀ ਲਾਲ ਪੁਰੋਹਿਤ ਵਲੋਂ ਤਿੰਨ ‘ਵਿਲੇਜ ਡਿਫੈਂਸ ਕਮੇਟੀਆਂ’ ਲਈ ਇਨਾਮੀ ਰਾਸ਼ੀ ਜਾਰੀ

Global Team
2 Min Read

ਚੰਡੀਗੜ੍ਹ: ਰਾਜਪਾਲ  ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਸਰਹੱਦੀ ਪਿੰਡਾਂ ਦੇ ਦੌਰਿਆਂ ਦੌਰਾਨ ਜੋ ਵਿਲੇਜ਼ ਡਿਫੈਂਸ ਕਮੇਟੀਆਂ ਬਣਾਉਣ ਦੀ ਹਦਾਇਤ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੂੰ ਕੀਤੀ ਸੀ, ਵਿਚੋਂ ਬਿਹਤਰ ਕੰਮ ਕਰਨ ਵਾਲੀਆਂ ਤਿੰਨ ਵਿਲੇਜ਼ ਡਿਫੈਂਸ ਕਮੇਟੀਆਂ ਨੂੰ ਵਧੀਆ ਕਾਰਗੁਜ਼ਾਰੀ ਦੇ ਅਧਾਰ ਉਤੇ ਪਹਿਲੇ ਤਿੰਨ ਇਨਾਮਾਂ ਦੀ ਚੋਣ ਕਰ ਲਈ ਗਈ ਹੈ ਅਤੇ ਇਨਾਂ ਲਈ ਇਨਾਮੀ ਰਾਸ਼ੀ ਜਾਰੀ ਕਰ ਦਿੱਤੀ ਹੈ।

ਡਿਪਟੀ ਕਮਿਸ਼ਨਰ  ਘਨਸ਼ਾਮ ਥੋਰੀ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਰਾਜਪਾਲ ਪੰਜਾਬ ਨੇ ਆਪਣੇ ਕੀਤੇ ਗਏ ਐਲਾਨ ਮੁਤਾਬਿਕ ਇੰਨਾ ਕਮੇਟੀਆਂ ਲਈ ਇਨਾਮਾਂ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਹੈ, ਜਿੰਨਾ ਵਿਚ ਪਹਿਲੇ ਸਥਾਨ ਉਤੇ ਆਈ ਪਿੰਡ ਘੋਨੇਵਾਲ ਦੀ ਕਮੇਟੀ ਨੂੰ 3 ਤਿੰਨ ਲੱਖ ਰੁਪਏ, ਦੂਸਰੇ ਸਥਾਨ ਉਤੇ ਆਈ ਪਿੰਡ ਰਣੀਆਂ ਦੀ ਕਮੇਟੀ ਨੂੰ 2 ਲੱਖ ਅਤੇ ਤੀਸਰੇ ਸਥਾਨ ਉਤੇ ਆਈ ਦੌਣੇਕੇ ਖੁਰਦ ਹਰਦੋ ਰਤਨ ਦੀ ਕਮੇਟੀ ਨੂੰ ਇਕ ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।

ਉਨਾਂ ਦੱਸਿਆ ਕਿ ਕਮੇਟੀਆਂ ਇਸ ਪੈਸੇ ਨੂੰ ਆਪਣੀ ਲੋੜ ਅਨੁਸਾਰ ਖਰਚ ਕਰ ਸਕਣਗੀਆਂ। ਉਨਾਂ ਕਿਹਾ ਕਿ ਇੰਨਾ ਇਨਾਮਾਂ ਨਾਲ ਸਰਹੱਦੀ ਪੱਟੀ ਵਿਚ ਕੰਮ ਕਰ ਰਹੀਆਂ ਇੰਨਾ ਕਮੇਟੀਆਂ ਨੂੰ ਉਤਸ਼ਾਹ ਮਿਲੇਗਾ ਅਤੇ ਉਹ ਹੋਰ ਵਧੀਆ ਕੰਮ ਕਰਨ ਲਈ ਅੱਗੇ ਆਉਣਗੇ।

ਪਰੋਹਿਤ ਨੇ ਸਰਹੱਦੀ ਇਲਾਕੇ ਦੇ ਪਿੰਡਾਂ ਦੇ ਮੋਹਤਬਰਾਂ ਨਾਲ ਗੱਲਬਾਤ ਕਰਦੇ ਸੱਦਾ ਦਿੱਤਾ ਸੀ ਕਿ ਸਰਹੱਦੀ ਪਿੰਡਾਂ ਵਿੱਚ ਵਿਲੈਜ ਡਿਫੈਂਸ ਕਮੇਟੀਆਂ ਸਥਾਪਤ ਕਰਨੀਆਂ ਚਾਹੀਦੀਆਂ ਹਨ, ਜੋ ਕਿ ਸਰਹੱਦ ਪਾਰ ਤੋਂ ਹੁੰਦੀ ਨਸ਼ੇ ਦੀ ਤਸਕਰੀ ਉਤੇ ਨਿਗ੍ਹਾ ਰੱਖਣ ਤੇ ਡਰੋਨ ਆਦਿ ਦੀ ਆਮਦ ਉਤੇ ਇਸ ਦੀ ਸੂਹ ਤਰੁੰਤ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਨਸ਼ੇ ਦੀ ਤਸਕਰੀ ਨੂੰ ਨੱਥ ਪਾਈ ਜਾ ਸਕੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment