ਨਿਊਜ਼ ਡੈਸਕ: ਹੁਸ਼ਿਆਰਪੁਰ ‘ਚ ਸ਼ੁੱਕਰਵਾਰ ਦੇਰ ਰਾਤ ਸੜਕ ਹਾਦਸੇ ‘ਚ 5 ਨੌਜਵਾਨਾਂ ਦੀ ਜ਼ਿੰਦਾ ਸੜਕੇ ਮੌਤ ਹੋ ਗਈ। ਇਹ ਸਾਰੇ ਲੋਕ ਕਾਰ ਵਿੱਚ ਸਫ਼ਰ ਕਰ ਰਹੇ ਸਨ। ਜਲੰਧਰ-ਪਠਾਨਕੋਟ ਹਾਈਵੇ ‘ਤੇ ਦਸੂਹਾ ਨੇੜੇ ਉਨ੍ਹਾਂ ਦੀ ਕਾਰ ਨੂੰ ਇਕ ਟਰੱਕ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ।
ਹਾਦਸੇ ਤੋਂ ਠੀਕ 20 ਮਿੰਟ ਪਹਿਲਾਂ ਇਕ ਨੌਜਵਾਨ ਨੇ ਇਕ ਵੀਡੀਓ ਬਣਾ ਕੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਸੀ, ਜਿਸ ‘ਚ ਦੇਖਿਆ ਜਾ ਰਿਹਾ ਹੈ ਕਿ ਉਹ ਜਲੰਧਰ-ਪਠਾਨਕੋਟ ਹਾਈਵੇ ‘ਤੇ ਜਾ ਰਹੇ ਹਨ ਅਤੇ ਉਨ੍ਹਾਂ ਦੀ ਕਾਰ ਕਰੀਬ 130 ਕਿਲੋਮੀਟਰ ਦੀ ਰਫਤਾਰ ਨਾਲ ਦੌੜ ਰਹੀ ਹੈ। ਵੀਡੀਓ ‘ਚ ਗਾਇਕ ਕਰਨ ਔਜਲਾ ਦਾ ਪੰਜਾਬੀ ਗੀਤ ‘ਟੇਕ ਇਟ ਈਜ਼ੀ’ ਉੱਚੀ ਆਵਾਜ਼ ‘ਚ ਚੱਲ ਰਿਹਾ ਹੈ। ਇਹ ਪੰਜੇ ਪੰਜਾਬੀ ਗੀਤਾਂ ‘ਤੇ ਝੂਮਦੇ ਨਜ਼ਰ ਆ ਰਹੇ ਹਨ।
ਜਿਸ ਤੋਂ ਬਾਅਦ ਇਹ ਹਾਦਸਾ ਵਾਪਰ ਗਿਆ। ਹਾਦਸੇ ਤੋਂ ਬਾਅਦ ਕਾਰ ‘ਚ ਧਮਾਕਾ ਹੋਇਆ ਅਤੇ ਫਿਰ ਉਸ ‘ਚ ਅੱਗ ਲੱਗ ਗਈ। ਹਾਦਸੇ ਤੋਂ ਬਾਅਦ ਟਰੱਕ ਵੀ ਅਸੰਤੁਲਿਤ ਹੋ ਕੇ ਸੜਕ ਕਿਨਾਰੇ ਝਾੜੀਆਂ ਵਿੱਚ ਪਲਟ ਗਿਆ। ਡਰਾਈਵਰ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਲੋਕਾਂ ਨੇ ਉਸ ਨੂੰ ਟਰੱਕ ਵਿੱਚੋਂ ਬਾਹਰ ਕੱਢਿਆ। ਹਾਦਸਾ ਇੰਨਾ ਭਿਆਨਕ ਸੀ ਕਿ ਮ੍ਰਿਤਕਾਂ ਦੇ ਸਰੀਰ ਦੇ ਕਈ ਅੰਗ ਖਿੱਲਰੇ ਹੋਏ ਮਿਲੇ।
ਇਹ ਸਾਰੇ ਜਲੰਧਰ ਦੇ ਰਹਿਣ ਵਾਲੇ ਸਨ। ਇਨ੍ਹਾਂ ਦੀ ਪਛਾਣ ਮਿਸ਼ਨ ਕੰਪਲੈਕਸ ਦੇ ਰਹਿਣ ਵਾਲੇ ਰਿਸ਼ਭ ਮਿਨਹਾਸ, ਆਜ਼ਾਦ ਨਗਰ ਭਾਰਗਵ ਕੈਂਪ ਨਿਵਾਸੀ ਇੰਦਰਜੀਤ ਕੌਂਡਲ, ਅਵਤਾਰ ਨਗਰ ਨਿਵਾਸੀ ਰਾਜੂ, ਅਭੀ ਨਿਵਾਸੀ ਭਾਰਗਵ ਕੈਂਪ ਅਤੇ ਅੰਕਿਤ ਕੁਮਾਰ (ਸਾਫਟਵੇਅਰ ਇੰਜੀਨੀਅਰ) ਵਾਸੀ ਘਾਹ ਮੰਡੀ ਵਜੋਂ ਹੋਈ ਹੈ। ਇਹ ਸਾਰੇ ਇੱਕ ਕਾਰ ਵਿੱਚ ਪਠਾਨਕੋਟ ਤੋਂ ਆਪਣੇ ਘਰ ਵਾਪਿਸ ਆ ਰਹੇ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।