ਤਰਨਤਾਰਨ ‘ਚ ਫੋਟੋ ਨੂੰ ਲੈ ਕੇ ਹੋਇਆ ਵਿਵਾਦ: ਮੇਲੇ ਦੌਰਾਨ ਦੋ ਧੜਿਆਂ ‘ਚ ਝੜਪ

Global Team
2 Min Read

ਤਰਨ ਤਾਰਨ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਤਰਨ ਤਾਰਨ ‘ਚ ਲਗਾਏ ਗਏ ਮੇਲੇ ‘ਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਹੀ ਸਿੱਖ ਜਥੇਬੰਦੀਆਂ ਇਕੱਠੀਆਂ ਹੋ ਗਈਆਂ। ਉਨ੍ਹਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਭੀੜ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਤ ਕਰਨਲ ਹਰਸਿਮਰਨ ਸਿੰਘ ਦੀ ਕਾਰ ’ਤੇ ਹਮਲਾ ਕਰ ਦਿੱਤਾ ਤੇ ਕਾਰ ਦੀ ਭੰਨਤੋੜ ਕੀਤੀ।

ਐਨਾ ਹੀ ਨਹੀਂ ਗ਼ੁੱਸੇ ‘ਚ ਆਈ ਭੀੜ ਨੇ ਐੱਸਐੱਚਓ ਪਰਵਿੰਦਰ ਸਿੰਘ ‘ਤੇ ਵੀ ਹਮਲਾ ਕਰ ਦਿੱਤਾ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਥੇਬੰਦੀਆਂ ਨੇ ਦੋਸ਼ ਲਾਇਆ ਕਿ ਜੁੱਤੀਆਂ ਦੀ ਸੇਵਾ ਕਰਨ ਆਏ ਨੌਜਵਾਨਾਂ ਨੇ ਇਹ ਫ਼ੋਟੋ ਲਗਾਈ ਹੈ। ਜਿਸ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਤਾਰਿਆ। ਇਸ ਨੂੰ ਲੈ ਕੇ ਮਾਹੌਲ ਤਣਾਅਪੂਰਨ ਹੋ ਗਿਆ। ਇਸ ਗੱਲ ਦਾ ਪਤਾ ਲੱਗਦਿਆਂ ਹੀ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਉੱਥੇ ਪਹੁੰਚ ਗਈ।

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹਰਪਾਲ ਸਿੰਘ ਅਤੇ ਸਤਿਕਾਰ ਕਮੇਟੀ ਦੇ ਭਾਈ ਹਰਜੀਤ ਸਿੰਘ ਨੇ ਕਿਹਾ ਕਿ ਇਹ ਨਿੰਦਣਯੋਗ ਕਾਰਵਾਈ ਹੈ। ਪ੍ਰਸ਼ਾਸਨ ਨੂੰ ਇਨ੍ਹਾਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ ਨਹੀਂ ਤਾਂ ਇਸ ਮਾਮਲੇ ਸਬੰਧੀ ਸਿੱਖ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੌਜਵਾਨਾਂ ਨੂੰ ਜੁੱਤੀਆਂ ਵਾਲੀ ਥਾਂ ’ਤੇ ਭਿੰਡਰਾਂਵਾਲੇ ਦੀ ਫ਼ੋਟੋ ਨਾ ਲਾਉਣ ਲਈ ਕਿਹਾ ਸੀ। ਉਸ ਨੇ ਕੋਈ ਮਾੜਾ ਸ਼ਬਦ ਨਹੀਂ ਕਿਹਾ। ਨੌਜਵਾਨਾਂ ਨੇ ਵੀਡੀਓ ਨੂੰ ਤੋੜ ਮਰੋੜ ਕੇ ਵਾਇਰਲ ਕਰ ਦਿੱਤਾ। ਪੁਲਿਸ ਨੇ ਝਗੜਾ ਸੁਲਝਾਉਣ ਲਈ ਕੱਲ੍ਹ ਦੋਵਾਂ ਧਿਰਾਂ ਨੂੰ ਬੁਲਾਇਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment