ਰਾਸ਼ਟਰਪਤੀ ਮੁਈਜ਼ੂ ਦੀ ਕੈਬਨਿਟ ‘ਤੇ ਵੋਟਿੰਗ ਦੌਰਾਨ ਸੰਸਦ ‘ਚ ਹੋਈ ਝੜਪ, ਵੀਡੀਓ ਵਾਇਰਲ

Rajneet Kaur
2 Min Read

ਨਿਊਜ਼ ਡੈਸਕ: ਚੀਨ ਪੱਖੀ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਦੀ ਕੈਬਨਿਟ ‘ਚ ਚਾਰ ਮੈਂਬਰਾਂ ਨੂੰ ਮਨਜ਼ੂਰੀ ਦੇਣ ‘ਤੇ ਮੱਤਭੇਦ ਨੂੰ ਲੈ ਕੇ ਮਾਲਦੀਵ ਦੀ ਸੰਸਦ ‘ਚ ਸਰਕਾਰ ਪੱਖੀ ਸੰਸਦ ਮੈਂਬਰਾਂ ਅਤੇ ਵਿਰੋਧੀ ਸੰਸਦ ਮੈਂਬਰਾਂ ਵਿਚਾਲੇ ਝੜਪ ਹੋ ਗਈ। ਮਾਲਦੀਵ ਦੀ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ। ਸੈਸ਼ਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਦੋਵੇਂ ਧਿਰਾਂ ਦੇ ਸੰਸਦ ਮੈਂਬਰ ਆਪਸ ਵਿੱਚ ਭਿੜ ਗਏ।

ਮਾਲਦੀਵ ਦੀ ਸੰਸਦ ‘ਚ ਸੰਸਦ ਮੈਂਬਰਾਂ ਵਿਚਾਲੇ ਹੱਥੋਪਾਈ ਦਾ ਵੀਡੀਓ ਸਾਹਮਣੇ ਆਇਆ ਹੈ। ਰਿਪੋਰਟ ਅਨੁਸਾਰ ਐਤਵਾਰ ਨੂੰ ਮਾਲਦੀਵ ਦੀ ਸੰਸਦ ‘ਚ ਹੈਰਾਨ ਕਰਨ ਵਾਲਾ ਦ੍ਰਿਸ਼ ਦੇਖਿਆ ਗਿਆ। ਵੀਡੀਓ ‘ਚ ਸੱਤਾਧਾਰੀ ਗਠਜੋੜ ਅਤੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਿਚਾਲੇ ਲੜਾਈ ਹੁੰਦੀ ਵੇਖੀ ਜਾ ਸਕਦੀ ਹੈ। ਰਿਪੋਰਟਾਂ ਮੁਤਾਬਿਕ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਦੀ ਕੈਬਨਿਟ ‘ਚ ਮੰਤਰੀਆਂ ਦੀ ਸੰਸਦੀ ਮਨਜ਼ੂਰੀ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ।

ਸੰਸਦ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਪੀਪਲਜ਼ ਨੈਸ਼ਨਲ ਕਾਂਗਰਸ (ਪੀਐਨਸੀ) ਅਤੇ ਮਾਲਦੀਵ ਦੀ ਪ੍ਰੋਗਰੈਸਿਵ ਪਾਰਟੀ (ਪੀਪੀਐਮ) ਦੇ ਸਰਕਾਰ ਪੱਖੀ ਸੰਸਦ ਮੈਂਬਰਾਂ ਨੇ ਸਾਬਕਾ ਰਾਸ਼ਟਰਪਤੀ ਇਬਰਾਹਿਮ ਮੁਹੰਮਦ ਸੋਲਿਹ ਦੀ ਅਗਵਾਈ ਵਾਲੀ ਮਾਲਦੀਵੀਅਨ ਡੈਮੋਕ੍ਰੇਟਿਕ ਪਾਰਟੀ (ਐਮਡੀਪੀ) ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਪਾਰਟੀ ਦੇ ਸੰਸਦ ਮੈਂਬਰਾਂ ਨੇ ਮੁਈਜ਼ੂ ਦੇ ਮੰਤਰੀ ਮੰਡਲ ਦੇ ਚਾਰ ਮੈਂਬਰਾਂ ਦੀ ਮਨਜ਼ੂਰੀ ਰੋਕ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment