ਚੰਡੀਗੜ੍ਹ: ਭਾਨੇ ਸਿੱਧੂ ਨੂੰ ਗ੍ਰਿਫਤਾਰ ਕਰਨ ਤੇ ਉਸ ਦੇ ਭਰਾ ਤੇ ਪਰਚਾ ਦਰਜ ਕਰਨ ਦੀ ਨਿਖੇਧੀ ਕਰਦੇ ਹੋਏ ਭਾਜਪਾ ਪੰਜਾਬ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਕਿਹਾ ਕਿ ਜਦੋ ਤੋ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਸੱਤਾ ਵਿੱਚ ਆਈ ਹੈ ਉਦੋਂ ਤੋਂ ਪੰਜਾਬ ਦੇ ਹਾਲਾਤ ਦਿਨੋ ਦਿਨ ਖਰਾਬ ਹੋ ਰਹੇ ਹਨ ,ਲੋਕਾਂ ਨੇ ਅਜਿਹੇ ਬਦਲਾਅ ਦੀ ਕਲਪਨਾ ਨਹੀਂ ਕੀਤੀ ਸੀ ।ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ।ਸਰਕਾਰ ਪੰਜਾਬ ਦੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣ ਲਈ ਤਰਾਂ ਤਰਾਂ ਦੇ ਹੱਥਕੰਡੇ ਅਪਣਾ ਰਹੀ ਹੈ।
ਉਹਨਾਂ ਕਿਹਾ ਕਿ ਪੰਜਾਬ ਦੀ ਵਿੱਤੀ ਹਾਲਤ ਦਿਨੋ ਦਿਨ ਖਰਾਬ ਹੋ ਰਹੀ ਹੈ ,ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ ,ਠੱਗੀਆਂ ਮਾਰਨ ਵਾਲੇ ਲੋਕਾਂ ਦੇ ਖਿਲਾਫ ਕਾਰਵਾਈ ਕਰਨ ਦੀ ਬਜਾਏ ,ਪੰਜਾਬ ਦੇ ਲੋਕਾਂ ਦੀ ਗੱਲ ਕਰਨ ਵਾਲਿਆਂ ਦੀ ਅਵਾਜ ਨੂੰ ਦਬਾਉਣ ਦੀ ਕੋਸ਼ਿਸ਼ ਹੋ ਰਹੀ ਹੈ,ਉਹਨਾਂ ਤੇ ਝੂਠੇ ਪਰਚੇ ਦਰਜ ਹੋ ਰਹੇ ਹਨ,ਜੋ ਬਹੁਤ ਮੰਦਭਾਗਾ ਹੈ ।ਉਦਯੋਗਪਤੀ ਆਪਣਾ ਕਾਰੋਬਾਰ ਹੋਰਨਾ ਸੂਬਿਆਂ ਵਿੱਚ ਸਿਫਟ ਕਰ ਰਹੇ ਹਨ ,ਲੋਕਾਂ ਤੋਂ ਸਰੇਆਮ ਫਿਰੋਤੀਆ ਮੰਗੀਆਂ ਜਾ ਰਹੀਆਂ ਹਨ, ਪਰ ਕੇਜਰੀਵਾਲ ਦੀ ਪਾਰਟੀ ਤੇ ਉਸਦਾ ਮੁੱਖ ਮੰਤਰੀ ਭਗਵੰਤ ਮਾਨ ਜੀ ਕੁੰਬਕਰਨੀ ਨੀਂਦ ਸੁੱਤੇ ਹੋਏ ਹਨ।
ਪ੍ਰਿਤਪਾਲ ਬਲੀਏਵਾਲ ਨੇ ਕਿਹਾ ਕਿ ਭਗਵੰਤ ਮਾਨ ਆਪਣੀ ਕੁਰਸੀ ਬਚਾਉਣ ਲਈ ਕੇਜਰੀਵਾਲ ਨੂੰ ਖੁਸ ਰੱਖਣ ਦੇ ਚੱਕਰ ਵਿੱਚ ਫਸ ਕੇ ਪੰਜਾਬ ਦੇ ਪੈਸੇ ਨੂੰ ਬਰਬਾਦ ਕਰਨ ਵਿੱਚ ਲੱਗਿਆ ਹੋਇਆ ਹੈ।ਪੂਰੇ ਦੇਸ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਚਾਰ ਪ੍ਰਸਾਰ ਦੇ ਲਈ ਪੰਜਾਬ ਦੇ ਖਜਾਨੇ ਨੂੰ ਬਰਬਾਦ ਕੀਤਾ ਜਾ ਰਿਹਾ ਹੈ। ਉਹਨਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਗੱਲ ਵਾਲੇ ਸਾਡੇ ਨੌਜਵਾਨਾਂ ਤੇ ਪਰਚੇ ਦਰਜ ਕਰਨ ਦੀ ਬਜਾਏ ਠੱਗਾਂ ਚੋਰਾਂ ਦੇ ਖਿਲਾਫ ਕਾਰਵਾਈ ਕਰੇ ਭਗਵੰਤ ਮਾਨ ਸਰਕਾਰ ।ਉਹਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਭਾਨੇ ਸਿੱਧੂ ਨੂੰ ਬਿਨਾ ਸ਼ਰਤ ਤੁਰੰਤ ਰਿਹਾਅ ਕਰੇ।