ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨੇ ਚੰਡੀਗੜ੍ਹ ਮੇਅਰ ਚੋਣਾਂ ‘ਚ ਧੋਖਾਧੜੀ ਦੇ ਦੋਸ਼ ਲਾਏ ਹਨ ਤੇ ਕਿਹਾ ਹੈ ਕਿ ਦੇਸ਼ ਦੇ ਲੋਕਤੰਤਰ ਲਈ ਇਹ ਕਾਲਾ ਦਿਨ ਹੈ। ਕੇਜਰੀਵਾਲ ਨੇ ਕਿਹਾ ਕਿ ਭਾਜਪਾ ਨੇ ਆਪਣੇ ਉਮੀਦਵਾਰ ਨੂੰ ਜਬਰਦਸਤੀ ਜਿਤਵਾਇਆ ਹੈ। ਇਹ ਸਿੱਧੀ ਚੋਣ ਸੀ, ਕਿਉਂਕਿ ਆਪ-ਕਾਂਗਰਸ ਕੋਲ ਬਹੁਮਤ ਸੀ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਕਸ ‘ਤੇ ਪੋਸਟ ਕਰਕੇ ਲਿਖਿਆ ਹੈ ਕਿ ਚੰਡੀਗੜ੍ਹ ਮੇਅਰ ਚੋਣਾਂ ਵਿੱਚ ਦਿਨ-ਦਿਹਾੜ੍ਹੇ ਜਿਸ ਤਰ੍ਹਾਂ ਦੀ ਬੇਈਮਾਨੀ ਹੋਈ ਹੈ, ਉਹ ਬੇਹੱਦ ਚਿੰਤਾਜਨਕ ਹੈ। ਜੇਕਰ ਇਹ ਲੋਕ ਮੇਅਰ ਦੀ ਚੋਣ ਵਿੱਚ ਇੰਨੇ ਨੀਵੇਂ ਝੁੱਕ ਸਕਦੇ ਹਨ ਤਾਂ ਦੇਸ਼ ਦੀਆਂ ਚੋਣਾਂ ਵਿੱਚ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਇਹ ਬੇਹੱਦ ਚਿੰਤਾਜਨਕ ਹੈ। ਸੋਮਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਸੀ ਕਿ ਚੰਡੀਗੜ੍ਹ ਮੇਅਰ ਚੋਣਾਂ ਤੋਂ ਭਾਰਤ ਗਠਜੋੜ ਦੀ ਜਿੱਤ ਦਾ ਸਿਲਸਿਲਾ ਸ਼ੁਰੂ ਹੋਵੇਗਾ।
चंडीगढ़ मेयर चुनाव में दिन दहाड़े बेईमानी करके भाजपा को जिता दिया गया। देश के लोकतंत्र के लिए ये गुंडागर्दी बेहद ख़तरनाक है। https://t.co/dKfJcoEdeM
— Arvind Kejriwal (@ArvindKejriwal) January 30, 2024
ਦੱਸ ਦੇਈਏ ਕਿ ਚੰਡੀਗੜ੍ਹ ਮੇਅਰ ਦੀ ਚੋਣ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਸਾਂਝੇ ਤੌਰ ‘ਤੇ ਲੜੀ ਸੀ ਪਰ ਭਾਜਪਾ ਨੇ ਚੋਣ ਜਿੱਤ ਲਈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।