ਨਵੀਂ ਦਿੱਲੀ: ਦਿੱਲੀ-ਐੱਨ.ਸੀ.ਆਰ., ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ ਉੱਤਰੀ ਭਾਰਤ ਨੂੰ ਕੜਾਕੇ ਦੀ ਠੰਡ ਤੋਂ ਰਾਹਤ ਨਹੀਂ ਮਿਲ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਕੜਾਕੇ ਦੀ ਠੰਢ ਜਾਰੀ ਰਹੇਗੀ। ਇਸਦੇ ਨਾਲ ਹੀ ਹੁਣ ਬਰਫਬਾਰੀ ਅਤੇ ਬਾਰਿਸ਼ ਦਾ ਕਹਿਰ ਵੀ ਦੇਖਣ ਨੂੰ ਮਿਲੇਗਾ।
ਮੌਸਮ ਵਿਭਾਗ ਨੇ ਬੁੱਧਵਾਰ ਯਾਨੀ ਅੱਜ ਦਿੱਲੀ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। IMD ਦੇ ਵਿਗਿਆਨੀ ਸੋਮਾ ਸੇਨ ਨੇ ਕਿਹਾ ਕਿ ਵਿਭਾਗ ਨੂੰ 31 ਜਨਵਰੀ ਨੂੰ ਦਿੱਲੀ ਵਿੱਚ ਹਲਕੀ ਬਾਰਿਸ਼ ਦੀ ਉਮੀਦ ਹੈ। ਭਾਰਤੀ ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਸੰਘਣੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ।
IMD ਦੇ ਅਨੁਸਾਰ, ਅਗਲੇ 7 ਦਿਨਾਂ ਯਾਨੀ 4 ਫਰਵਰੀ ਤੱਕ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। 31 ਜਨਵਰੀ ਨੂੰ ਕਸ਼ਮੀਰ ‘ਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ। ਹਿਮਾਚਲ ਪ੍ਰਦੇਸ਼ ਵਿੱਚ 31 ਜਨਵਰੀ ਅਤੇ 1 ਫਰਵਰੀ ਨੂੰ, ਉੱਤਰਾਖੰਡ ਵਿੱਚ 31 ਜਨਵਰੀ ਅਤੇ ਅਰੁਣਾਚਲ ਪ੍ਰਦੇਸ਼ ਵਿੱਚ 2 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਵੀ ਬੁੱਧਵਾਰ ਅਤੇ ਵੀਰਵਾਰ ਨੂੰ ਹਲਕੀ ਅਤੇ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। 31 ਜਨਵਰੀ ਨੂੰ ਦਿੱਲੀ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।