ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਵੱਲੋਂ ਭਾਜਪਾ ‘ਤੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਉਣ ਦਾ ਮੁੱਦਾ ਜ਼ੋਰ ਫੜਦਾ ਜਾ ਰਿਹਾ ਹੈ। ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਦਿੱਲੀ ਸਰਕਾਰ ਦੇ ਮੰਤਰੀ ਤੇ ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਦੇ ਘਰ ਪਹੁੰਚੀ ਹੈ।
ਆਤਿਸ਼ੀ ਨੇ ਪਹਿਲਾਂ ਦਾਅਵਾ ਕੀਤਾ ਸੀ ਕਿ ਭਾਜਪਾ ਨੇ ‘ਆਪ’ ਦੇ ਕਈ ਵਿਧਾਇਕਾਂ ਨੂੰ ਰਿਸ਼ਵਤ ਅਤੇ ਧਮਕੀਆਂ ਦੇ ਕੇ ਉਨ੍ਹਾਂ ਨੂੰ ਆਪਣੇ ਨਾਲ ਲੈਣ ਲਈ ਸੰਪਰਕ ਕੀਤਾ। ‘ਆਪ’ ਨੇਤਾ ਨੇ ਕਿਹਾ, “ਭਾਜਪਾ ਨੇ ‘ਆਪ੍ਰੇਸ਼ਨ ਲੋਟਸ 2.0’ ਸ਼ੁਰੂ ਕੀਤਾ ਹੈ ਅਤੇ ਦਿੱਲੀ ‘ਚ ਲੋਕਤੰਤਰੀ ਤੌਰ ‘ਤੇ ਚੁਣੀ ‘ਆਪ’ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਵੱਲੋਂ ‘ਆਪ’ ਦੇ 7 ਵਿਧਾਇਕਾਂ ਨਾਲ ਸੰਪਰਕ ਕੀਤਾ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਵਿਧਾਇਕਾਂ ਦੀ ਖਰੀਦ-ਫਰੋਖਤ ਮਾਮਲੇ ਨੂੰ ਲੈ ਕੇ ਕ੍ਰਾਈਮ ਬ੍ਰਾਂਚ ਦੀ ਟੀਮ ਨੋਟਿਸ ਦੇਣ ਲਈ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।