ਨਿਊਜ਼ ਡੈਸਕ: ਦੱਖਣੀ ਅਮਰੀਕੀ ਦੇਸ਼ ਚਿਲੀ ਦੇ ਜੰਗਲਾਂ ‘ਚ ਅੱਗ ਲੱਗਣ ਕਾਰਨ 64 ਲੋਕਾਂ ਦੀ ਮੌਤ ਹੋ ਗਈ, ਜਦੋਂਕਿ 1100 ਤੋਂ ਵੱਧ ਘਰ ਸੁਆਹ ਹੋ ਗਏ। ਐਮਰਜੈਂਸੀ ਸੇਵਾਵਾਂ ਵਿਭਾਗ ਹੈਲੀਕਾਪਟਰਾਂ ਅਤੇ ਟਰੱਕਾਂ ਦੀ ਮਦਦ ਨਾਲ ਸ਼ਹਿਰੀ ਖੇਤਰਾਂ ਵਿੱਚ ਲੱਗੀ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਵੱਡੀ ਗਿਣਤੀ ‘ਚ ਲੋਕ ਝੁਲਸ ਗਏ ਹਨ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।
ਚਿਲੀ ਦੀ ਗ੍ਰਹਿ ਮੰਤਰੀ ਕੈਰੋਲੀਨਾ ਟੋਹਾ ਨੇ ਕਿਹਾ ਕਿ ਦੇਸ਼ ਦੇ ਕੇਂਦਰ ਅਤੇ ਦੱਖਣ ਵਿੱਚ ਇਸ ਸਮੇਂ 92 ਜੰਗਲ ਸੜ ਰਹੇ ਹਨ, ਜਿੱਥੇ ਇਸ ਹਫ਼ਤੇ ਤਾਪਮਾਨ ਅਸਧਾਰਨ ਤੌਰ ‘ਤੇ ਉੱਚਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਘਾਤਕ ਅੱਗ ਵਲਪਾਰਾਈਸੋ ਖੇਤਰ ਵਿੱਚ ਲੱਗੀ। ਉਨ੍ਹਾਂ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ। ਚਿਲੀ ਵਿੱਚ 2010 ਦੇ ਭੂਚਾਲ ਤੋਂ ਬਾਅਦ ਇਹ ਸਭ ਤੋਂ ਵੱਡੀ ਤਬਾਹੀ ਹੈ। ਉਸ ਸਮੇਂ ਭੂਚਾਲ ਕਾਰਨ ਕਰੀਬ 500 ਲੋਕ ਮਾਰੇ ਗਏ ਸਨ। ਰਾਸ਼ਟਰਪਤੀ ਗੈਬਰੀਅਲ ਬੋਰਿਕ ਨੇ ਕਿਹਾ ਕਿ ਸਥਿਤੀ ਬਹੁਤ ਮੁਸ਼ਕਿਲ ਸੀ। ਫਿਲਹਾਲ ਅੱਗ 43 ਹਜ਼ਾਰ ਹੈਕਟੇਅਰ ਰਕਬੇ ‘ਚ ਫੈਲ ਚੁੱਕੀ ਹੈ। ਰਿਪੋਰਟ ਅਨੁਸਾਰ ਸ਼ਹਿਰ ਦੇ ਪਹਾੜੀ ਇਲਾਕੇ ਵਿਲਾ ਇੰਡੀਪੇਨਡੇਨੀਆ ਨੂੰ ਵੀ ਭਿਆਨਕ ਅੱਗ ਨੇ ਆਪਣੀ ਲਪੇਟ ‘ਚ ਲੈ ਲਿਆ ਹੈ। ਸੜੀਆਂ ਹੋਈਆਂ ਕਾਰਾਂ ਸੜਕਾਂ ‘ਤੇ ਖੜੀਆਂ ਦਿਖਾਈ ਦੇ ਰਹੀਆਂ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।